News

ਪੰਜਾਬ ‘ਚ ਅਗਲੇ ਮਹੀਨੇ ਹੋਵੇਗਾ ਕੈਬਨਿਟ ਦਾ ਵਿਸਥਾਰ, 8 ਮੰਤਰੀਆਂ ਦੇ ਅਹੁਦੇ ਖਾਲੀ

ਪੰਜਾਬ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਅਗਲੇ ਮਹੀਨੇ ਹੋਵੇਗਾ। ਇਸ ਮਹੀਨੇ ਦੇ ਅੰਤ ਵਿੱਚ ਬਜਟ ਸੈਸ਼ਨ ਹੈ। ਉਸ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਮੰਤਰੀ ਮੰਡਲ ਵਿੱਚ ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਆਮ ਆਦਮੀ ਪਾਰਟੀ ਸਰਕਾਰ ਵਿੱਚ ਇਸ ਵੇਲੇ 8 ਮੰਤਰੀਆਂ ਦੇ ਅਹੁਦੇ ਖਾਲੀ ਹਨ। ਨਵੇਂ ਮੰਤਰੀਆਂ ਵਿੱਚ ਮਹਿਲਾ ਅਤੇ ਦੂਜੀ ਵਾਰ ਬਣੇ ਵਿਧਾਇਕਾਂ ਨੂੰ ਮੌਕਾ ਮਿਲਣਾ ਤੈਅ ਹੈ।

Image

ਹਾਲਾਂਕਿ, ਕੈਬਨਿਟ ਅਜੇ ਪੂਰੀ ਤਰ੍ਹਾਂ ਨਹੀਂ ਭਰੀ ਜਾਵੇਗੀ। ਫਿਲਹਾਲ 4 ਤੋਂ 5 ਮੰਤਰੀ ਹੀ ਸ਼ਾਮਲ ਹੋਣਗੇ। ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਬਣਾਏ ਜਾ ਸਕਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਐਮ ਭਗਵੰਤ ਮਾਨ ਤੋਂ ਬਾਅਦ 10 ਮੰਤਰੀਆਂ ਨੇ ਸਹੁੰ ਚੁੱਕੀ ਸੀ। ਜਿਸ ਤੋਂ ਬਾਅਦ ਸਰਕਾਰ ਵਿੱਚ ਇੱਕ ਸੀਐਮ ਅਤੇ 10 ਮੰਤਰੀ ਸਨ।

ਸੀਐਮ ਮਾਨ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰ ਦਿੱਤਾ ਸੀ ਜਿਸ ਤੋਂ ਬਾਅਦ 8 ਮੰਤਰੀਆਂ ਦੇ ਅਹੁਦੇ ਖਾਲੀ ਹੋ ਗਏ ਹਨ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਕੋਲ ਇਸ ਸਮੇਂ 28 ਵਿਭਾਗ ਹਨ। ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਸਮੇਂ ਉਹਨਾਂ ਆਪਣੇ ਕੋਲ 27 ਵਿਭਾਗ ਰੱਖੇ ਹੋਏ ਸਨ। ਫਿਰ ਸਿਹਤ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ ਅਤੇ ਸਿਹਤ ਵਿਭਾਗ ਵੀ ਆਪਣੇ ਕੋਲ ਰੱਖਿਆ ਗਿਆ।

ਨਵੇਂ ਮੰਤਰੀਆਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਹਨਾਂ ਨੂੰ ਵਿਭਾਗ ਦਿੱਤੇ ਜਾਣਗੇ। ਸਿਹਤ ਤੋਂ ਇਲਾਵਾ ਸਥਾਨਕ ਸਰਕਾਰਾਂ, ਖੇਤੀਬਾੜੀ ਅਤੇ ਉਦਯੋਗ ਸ਼ਾਮਲ ਹਨ। ਗ੍ਰਹਿ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਪੰਜਾਬ ਵਿੱਚ ਮਾਨ ਸਰਕਾਰ ਦਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਵਿੱਤ ਮੰਤਰੀ ਹਰਪਾਲ ਚੀਮਾ 27 ਜੂਨ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਬਾਅਦ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਜਾਵੇਗਾ।

Click to comment

Leave a Reply

Your email address will not be published.

Most Popular

To Top