ਪੰਜਾਬ ’ਚ ਅੱਜ ਲਾਕਡਾਊਨ, ਸਾਰੇ ਬਾਜ਼ਾਰ ਪਏ ਬੰਦ

ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਅੰਕੜਾ ਬਹੁਤ ਵਧ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਐਤਵਾਰ ਨੂੰ ਪੂਰਨ ਲਾਕਡਾਊਨ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਲੋਕਾਂ ’ਤੇ ਲਾਕਡਾਊਨ ਦਾ ਅਸਰ ਵੀ ਹੋਇਆ ਹੈ। ਵੱਡੇ ਸ਼ਹਿਰਾਂ ਵਿੱਚ ਸਾਰੇ ਤਰ੍ਹਾਂ ਦੀਆਂ ਦੁਕਾਨਾਂ ਬੰਦ ਵੇਖੀਆਂ ਗਈਆਂ।

ਸਿਰਫ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਹੀ ਖੋਲ੍ਹੀਆਂ ਗਈਆਂ ਹਨ। ਲੁਧਿਆਣਾ, ਜਲੰਧਰ, ਤਰਨ ਤਾਰਨ, ਅੰਮ੍ਰਿਤਸਰ, ਸੰਗਰੂਰ, ਪਟਿਆਲਾ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਰੇ ਬਾਜ਼ਾਰ ਬੰਦ ਰਹੇ। ਮੈਡੀਕਲ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਬੰਦ ਰੱਖੀਆਂ ਗਈਆਂ ਹਨ। ਪੁਲਿਸ ਵੀ ਇਸ ਵਿੱਚ ਅਪਣਾ ਰੋਲ ਨਿਭਾ ਰਹੀ ਹੈ। ਸ਼ਹਿਰਾਂ ਵਿੱਚ ਪੁਲਿਸ ਥਾਂ-ਥਾਂ ’ਤੇ ਨਾਕੇ ਲਾ ਕੇ ਖੜ੍ਹੀ ਨਜ਼ਰ ਆ ਰਹੀ ਹੈ।
ਲੁਧਿਆਣਾ ਦੇ ਘੰਟਾ ਘਰ ਚੌਂਕ ਨੇੜੇ ਚੌੜਾ ਬਜ਼ਾਰ ਵੀ ਸੁੰਨਸਾਨ ਨਜ਼ਰ ਆਇਆ। ਉੱਥੇ ਹੀ ਪੁਲਿਸ ਅਧਿਕਾਰੀ ਨੇ ਦਸਿਆ ਕਿ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੇ ਹੁਕਮਾਂ ’ਤੇ ਲੁਧਿਆਣਾ ਵਿੱਚ ਸਿਰਫ਼ ਮੈਡੀਕਲ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਹਨ। ਸ਼ਹਿਰ ਵਿੱਚ ਵੀ ਉਹੀ ਲੋਕ ਘੁੰਮ ਰਹੇ ਹਨ ਜਿਹਨਾਂ ਨੇ ਦਵਾਈ ਲੈਣੀ ਹੈ।
