ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਵਧੇਗਾ ਕੋਰੇ ਦਾ ਕਹਿਰ, ਚੱਲੇਗੀ ਸੀਤ ਲਹਿਰ

 ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਵਧੇਗਾ ਕੋਰੇ ਦਾ ਕਹਿਰ, ਚੱਲੇਗੀ ਸੀਤ ਲਹਿਰ

ਪੰਜਾਬ ਵਿੱਚ ਠੰਡ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਸੀਤ ਲਹਿਰ ਦੇ ਨਾਲ ਸੰਘਣੇ ਕੋਹਰੇ ਦਾ ਕਹਿਰ ਵਧਣ ਨਾਲ ਸਰਦੀ ਦਾ ਅਹਿਸਾਸ ਪਹਿਲਾਂ ਤੋਂ ਜ਼ਿਆਦਾ ਹੋਣ ਲੱਗੇਗਾ।

Image

ਮੌਸਮ ਮੁਤਾਬਕ ਅੱਜ ਬਠਿੰਡਾ ਵਿੱਚ 3.6 ਡਿਗਰੀ ਸੈਲਸੀਅਸ, ਫਤਹਿਗੜ੍ਹ ਸਾਹਿਬ ਵਿੱਚ 5.4, ਪਠਾਨਕੋਟ ਵਿੱਚ  6.5, ਗੁਰਦਾਸਪੁਰ ’ਚ 4, ਫਰੀਦਕੋਟ ’ਚ 5, ਅੰਮ੍ਰਿਤਸਰ ’ਚ 7.9, ਫਿਰੋਜ਼ਪੁਰ ’ਚ 6 ਸ੍ਰੀ ਮੁਕਤਸਰ ਸਾਹਿਬ ’ਚ 5.7, ਫਰੀਦਕੋਟ ’ਚ 5, ਨੂਰਮਹਿਲ ’ਚ 5.5, ਸਮਰਾਲਾ ’ਚ 7.2, ਮੋਹਾਲੀ ’ਚ 9, ਪਟਿਆਲਾ ’ਚ 5.6, ਮੋਗਾ ’ਚ 5.5, ਹੁਸ਼ਿਆਰਪੁਰ ’ਚ 5.4 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਰਿਕਾਰਡ ਕੀਤਾ ਗਿਆ। ਪੰਜਾਬ ’ਚ ਮੀਂਹ ਨਾ ਪੈਣ ਕਾਰਨ ਮੌਸਮ ਦਾ ਮਿਜਾਜ਼ ਖੁਸ਼ਕ ਬਣਿਆ ਰਹੇਗਾ।

ਮੌਸਮ ਮਾਹਿਰਾਂ ਨੇ ਦੱਸਿਆ ਕਿ ਇਸ ਚਾਲੂ ਮਹੀਨੇ ਦੇ ਆਖ਼ਰੀ ਹਫ਼ਤੇ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਬਾਰਿਸ਼ ਹੋਣ ਨਾਲ ਮੌਸਮ ਦਾ ਮਿਜਾਜ਼ ਬਦਲੇਗਾ। ਪਹਾੜਾਂ ਵਿੱਚ ਬਦਲੇ ਮੌਸਮ ਦੇ ਮਿਜਾਜ ਕਾਰਨ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਪ੍ਰਭਾਵ ਨਜ਼ਰ ਆਉਣ ਲੱਗ ਗਿਆ ਹੈ। ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਠੰਡ ਦੇ ਨਾਲ-ਨਾਲ ਕੋਰਾ ਵੀ ਦੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ ਦਿੱਲੀ, ਹਰਿਆਣਾ ਸਮੇਤ ਮੈਦਾਨੀ ਇਲਾਕਿਆਂ ਦੇ ਕੁਝ ਹਿੱਸਿਆਂ ਵਿੱਚ 20 ਦਸੰਬਰ ਤੱਕ ਸੀਤ ਲਹਿਰ ਚੱਲੇਗੀ। ਹਰਿਆਣਾ, ਦਿੱਲੀ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਆਈ ਹੈ। ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ।

Leave a Reply

Your email address will not be published. Required fields are marked *