News

ਪੰਜਾਬ ’ਚ ਆਕਸੀਜਨ ਦੀ ਘਾਟ ਕਾਰਨ 6 ਮਰੀਜ਼ਾਂ ਨੇ ਗਵਾਈ ਜਾਨ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਮਰੀਜ਼ਾਂ ਦੀ ਗਿਣਤੀ ਇੰਨੀ ਜ਼ਿਆਦਾ ਹੋ ਗਈ ਹੈ ਕਿ ਹਸਪਤਾਲਾਂ ਵਿੱਚ ਆਕਸੀਜਨ, ਬੈੱਡ ਤੇ ਵੈਂਟੀਲੇਟਰ ਦੀ ਘਾਟ ਪੈਦਾ ਹੋ ਗਈ ਹੈ। ਉੱਥੇ ਹੀ ਪੰਜਾਬ ਵਿੱਚ ਵੀ ਆਕਸੀਜਨ ਨੂੰ ਲੈ ਕੇ ਦਿੱਕਤ ਆ ਰਹੀ ਹੈ। ਅੰਮ੍ਰਿਤਸਰ ਦੇ ਫਤਹਿਗੜ੍ਹ ਚੂੜੀਆਂ ਰੋਡ ਤੇ ਸਥਿਤ ਨੀਲਕੰਠ ਹਸਪਤਾਲ ਵਿੱਚ 6 ਮੌਤਾਂ ਹੋ ਗਈਆਂ ਹਨ।

Young village cadre shoulders oxygen to novel coronavirus patients -  Chinadaily.com.cn

ਦਸਿਆ ਗਿਆ ਹੈ ਕਿ ਬੀਤੀ ਰਾਤ ਆਕਸੀਜ਼ਨ ਖ਼ਤਮ ਹੋਣ ਕਾਰਨ ਇਹਨਾਂ ਮਰੀਜ਼ਾਂ ਨੇ ਅਪਣੀ ਜਾਨ ਗੁਆਈ ਹੈ। ਇਕ 28 ਸਾਲ ਦੇ ਨੌਜਵਾਨ ਦੀ ਵੀ ਇਸ ਦੌਰਾਨ ਮੌਤ ਹੋ ਗਈ। ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 76 ਹੋਰ ਲੋਕਾਂ ਦੀ ਮੌਤ ਹੋਈ ਹੈ।

ਜਦਕਿ 6762 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 43,943 ਹੋ ਗਈ ਹੈ। ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ 8264 ਹੋ ਗਈ ਹੈ ਜਦਕਿ 527 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 44 ਮਰੀਜ਼ ਵੈਂਟੀਲੇਟਰ ਤੇ ਹਨ।

ਚੰਗੀ ਗੱਲ ਇਹ ਹੈ ਕਿ 274240 ਮਰੀਜ਼ ਠੀਕ ਵੀ ਹੋ ਗਏ ਹਨ। ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਕਾਨਫਰੰਸ ਕਰ ਰਹੇ ਹਨ। ਲਗਭਗ ਬਹੁਤ ਸਾਰੇ ਸੂਬਿਆਂ ਵਿੱਚ ਆਕਸੀਜਨ ਦੀ ਕਮੀ ਪਾਈ ਗਈ ਹੈ।

Click to comment

Leave a Reply

Your email address will not be published. Required fields are marked *

Most Popular

To Top