ਪੰਜਾਬ ’ਚ ਇੰਨੀ ਤਰੀਕ ਨੂੰ ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ

ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਵਿੱਚ ਕਾਲਜ, ਸਕੂਲ ਅਤੇ ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਗਈਆਂ ਸਨ। ਭਾਰਤ ਦੇ ਕਈ ਸੂਬਿਆਂ ਵਿੱਚ ਸਕੂਲ ਖੋਲ੍ਹ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਕਾਲ-ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਨ 16 ਨਵੰਬਰ ਤੋਂ ਖੁੱਲ੍ਹਣਗੇ।

ਮੈਡੀਕਲ ਸਿੱਖਿਆ,ਖੋਜ ਤੇ ਤਨਕੀਕੀ ਸੰਸਥਾਵਾਂ ਵੀ ਖੋਲ੍ਹੀਆਂ ਜਾਣਗੀਆਂ। ਹਦਾਇਤਾਂ ਇਹ ਜਾਰੀ ਹੋਈਆਂ ਹਨ ਕਿ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਹੈ, ਪਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਅਧੀਨ ਆਉਣ ਵਾਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਅੰਤਿਮ ਸਾਲ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ।

ਸੂਬਾ ਸਰਕਾਰ ਨੇ ਇਹ ਫ਼ੈਸਲਾ ਕੇਂਦਰੀ ਗ੍ਰਹਿ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਿਆ ਹੈ। ਸਿੱਖਿਆ ਸੰਸਥਾਨਾਂ ਨੂੰ ਕੇਂਦਰੀ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ 30 ਸਤੰਬਰ ਨੂੰ ਵਿਦਿਅਕ ਸੰਸਥਾਵਾਂ ਖੋਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸੀ।
