News

ਪੰਜਾਬ ’ਚ ਕਣਕ ਖਰੀਦ ਲਈ ਆਰਬੀਆਈ ਨੇ ਸੀਸੀਐਲ ਨੂੰ ਦਿੱਤੀ ਹਰੀ ਝੰਡੀ

ਪੰਜਾਬ ਵਿੱਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਹੈ। ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਵਿੱਚ ਕਣਕ ਦੀ ਖਰੀਦ ਲਈ ਸੀਸੀਐਲ ਤਹਿਤ 21,000 ਕਰੋੜ ਰੁਪਏ ਦੇਣ ਦੀ ਮਨਜ਼ੂਰੀ ਦਿੱਤੀ ਹੈ। ਸੀਸੀਐਲ ਜਾਰੀ ਹੋਣ ਨਾਲ ਸੂਬਾ ਸਰਕਾਰ ਨੂੰ ਮੌਜੂਦਾ ਸੀਜ਼ਨ ਵਿੱਚ ਕਿਸਾਨਾਂ ਨੂੰ ਕਣਕ ਖਰੀਦ ਦੀ ਸਮੇਂ ਸਿਰ ਅਦਾਇਗੀ ਕਰਨ ਵਿੱਚ ਸਹਾਇਤਾ ਮਿਲੇਗੀ।

Highest-ever wheat yield expected

ਪੰਜਾਬ ਸਰਕਾਰ ਨੇ ਇਸ ਸੈਸ਼ਨ ਵਿੱਚ 105.60 ਲੱਖ ਟਨ ਕਣਕ ਦੀ ਖਰੀਦ ਲਈ ਸੀਸੀਐਲ ਦੀ ਮੰਗ ਕੀਤੀ ਸੀ ਇਸ ਦਾ ਵੱਡਾ ਹਿੱਸਾ ਰਿਜ਼ਰਵ ਬੈਂਕ ਨੇ ਜਾਰੀ ਕਰ ਦਿੱਤਾ ਹੈ। ਕਣਕ ਦੀ ਖਰੀਦ ਤੋਂ ਪਹਿਲਾਂ ਆਰਬੀਆਈ ਨੇ ਸੋਮਵਾਰ ਨੂੰ ਕੈਸ਼ ਕ੍ਰੈਡਿਟ ਲਿਮਿਟ ਤਹਿਤ 21,658.73 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਨੇ ਇਸ ਵਾਰ ਕਣਕ ਲਈ ਘੱਟੋ-ਘੱਟ ਸਮਰਥਨ ਮੁੱਲ 1,975 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਹੈ। ਇਹ ਪਿਛਲੇ ਸਾਲ ਦੇ 1,925 ਰੁਪਏ ਪ੍ਰਤੀ ਕੁਇੰਟਲ ਤੋਂ 50 ਰੁਪਏ ਤੋਂ ਵੱਧ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੁਰਾਕ ਸਪਲਾਈ ਵਿਭਾਗ ਨੂੰ ਕਿਹਾ ਕਿ ਕਿਸਾਨਾਂ ਨੂੰ ਕੋਵਿਡ-19 ਮਹਾਮਾਰੀ ਦੌਰਾਨ ਉਹਨਾਂ ਦੀ ਫ਼ਸਲ ਖਰੀਦ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ।

Click to comment

Leave a Reply

Your email address will not be published. Required fields are marked *

Most Popular

To Top