News

ਪੰਜਾਬ ’ਚ ਕਣਕ ਦੀ ਖਰੀਦ ਹੋਈ ਸ਼ੁਰੂ, ਪਹਿਲੇ ਦਿਨ 2642 ਮੀਟ੍ਰਿਕ ਟਨ ਹੋਈ ਕਣਕ ਦੀ ਖਰੀਦ

ਪੰਜਾਬ ਵਿੱਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। 2020 ਵਿੱਚ ਜਿੱਥੇ ਪਹਿਲੇ ਦਿਨ 3100 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਉੱਥੇ ਹੀ ਸ਼ਨੀਵਾਰ ਨੂੰ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 2642 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Wheat procurement begins in Gujarat - The Hindu BusinessLine

ਸ਼ਨੀਵਾਰ ਨੂੰ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਸਿਆ ਕਿ ਸੂਬੇ ਵਿੱਚ ਖਰੀਦ ਕੇਂਦਰ ਵਿਖੇ 2642 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉੱਥੇ ਹੀ ਪਨਗ੍ਰੇਨ ਨੇ ਪੰਜਾਬ ਵਿੱਚ ਜਨਤਕ ਵੰਡ ਲਈ 540 ਮੀਟ੍ਰਿਕ ਟਨ ਕਣਕ ਖਰੀਦੀ ਹੈ।

ਪਨਗ੍ਰੇਨ ਵੱਲੋਂ 652 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 442 ਟਨ ਅਤੇ ਪਨਸਪ ਵੱਲੋਂ 818 ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 180 ਮੀਟ੍ਰਿਕ ਟਨ ਕਣਕ ਖਰੀਦੀ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫਸੀਆਈ ਨੇ 10 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉੱਥੇ ਹੀ ਪਨਗ੍ਰੇਨ ਨੇ ਪੰਜਾਬ ਵਿੱਚ ਜਨਤਕ ਵੰਡ ਲਈ 540 ਮੀਟ੍ਰਿਕ ਟਨ ਕਣਕ ਖਰੀਦੀ ਹੈ।

Click to comment

Leave a Reply

Your email address will not be published. Required fields are marked *

Most Popular

To Top