Punjab

ਪੰਜਾਬ ’ਚ ਕਰਫਿਊ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਕੋਰੋਨਾ ਵਾਇਰਸ ਦੇ ਪ੍ਰਭਾਵ ਹੇਠ ਜਿਹੜੇ 12 ਸੂਬੇ ਸ਼ਾਮਲ ਹਨ ਉਹਨਾਂ ਵਿੱਚ ਪੰਜਾਬ ਵੀ ਸ਼ਾਮਲ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 11 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਾ ਦਿੱਤਾ ਹੈ ਉੱਥੇ ਹੀ ਨਵੀਆਂ ਕੋਰੋਨਾ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

COVID-19: Punjab under state-wide curfew

ਸਰਕਾਰ ਨੇ 31 ਮਾਰਚ ਤੱਕ ਸਾਰੇ ਵਿਦਿਅਕ ਅਦਾਰੇ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਿਨੇਮਾ ਹਾਲ ਵਿੱਚ ਕੇਵਲ ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਮਾਲ ਵਿੱਚ ਇਕ ਸਮੇਂ ਸਿਰਫ 100 ਤੋਂ ਵੱਧ ਲੋਕ ਮੌਜੂਦ ਨਹੀਂ ਹੋਣਗੇ। ਘਰ ਵਿੱਚ ਹੁਣ 10 ਤੋਂ ਵੱਧ ਮੁਲਾਕਾਤੀ ਨਹੀਂ ਆ ਸਕਦੇ।

ਇਸ ਤੋਂ ਇਲਾਵਾ ਵਿਆਹਾਂ ਅਤੇ ਅੰਤਿਮ ਸਸਕਾਰ ਸਮੇਂ 20 ਤੋਂ ਵੱਧ ਲੋਕਾਂ ਦੀ ਮੌਜੂਦਗੀ ਤੇ ਪਾਬੰਦੀ ਲਾਈ ਗਈ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਗਲੇ 22 ਹਫ਼ਤਿਆਂ ਤੱਕ ਘਰਾਂ ਵਿੱਚ ਰਹਿਣ ਲਈ ਕਿਹਾ ਹੈ ਤੇ ਨਾਲ ਹੀ ਕੋਈ ਸਮਾਜਿਕ ਗਤੀਵਿਧੀਆਂ ਨਾ ਕਰਨ ਦੀ ਬੇਨਤੀ ਵੀ ਕੀਤੀ ਹੈ।

ਹਦਾਇਤਾਂ ਮੁਤਾਬਕ 11 ਜ਼ਿਲ੍ਹਿਆਂ ਵਿੱਚ ਸਿਨੇਮਾ ਹਾਲ ਮਲਟੀਪਲੈਕਸ, ਰੈਸਟੋਰੈਂਟ, ਮਾਲ ਐਤਵਾਰ ਨੂੰ ਬੰਦ ਰਹਿਣਗੇ। ਉੱਥੇ ਹੀ ਉਦਯੋਗ ਤੇ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਲੋਕਾਂ ਨੂੰ ਜ਼ਰੂਰੀ ਕੰਮ ਆਨਲਾਈਨ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਬਾਅਦ 31 ਮਾਰਚ ਨੂੰ ਫਿਰ ਤੋਂ ਰੀਵਿਊ ਬੈਠਕ ਹੋਵੇਗੀ।  

Click to comment

Leave a Reply

Your email address will not be published. Required fields are marked *

Most Popular

To Top