Uncategorized

ਪੰਜਾਬ ’ਚ ਕਿਸਾਨ ਧਰਨਿਆਂ ਦੇ 200 ਦਿਨ ਪੂਰੇ, ਕਿਸਾਨਾਂ ਦੇ ਹੌਂਸਲੇ ਬੁਲੰਦ

ਕਿਸਾਨ ਮੋਰਚੇ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਪਰ ਕਿਸਾਨਾਂ ਦਾ ਹੌਂਸਲਾ ਅਜੇ ਵੀ ਉਸੇ ਤਰ੍ਹਾਂ  ਬਰਕਰਾਰ ਹੈ। 3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਾਉਣ ਲਈ ਕਿਸਾਨਾਂ ਦਾ ਜਜ਼ਬਾ ਬਰਕਰਾਰ ਹੈ। ਪੰਜਾਬ ਦੀਆਂ 68 ਥਾਵਾਂ ਤੇ ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਵਿੱਚ ਲਗਾਤਾਰ ਕੇਂਦਰ ਸਰਕਾਰ ਖਿਲਾਫ਼ ਨਾਅਰੇ ਗੂੰਜ ਰਹੇ ਹਨ।

Farmers' Protest Highlights: Farmer union leaders to sit on hunger strike  on Dec 14 | India News,The Indian Express

ਪੰਜਾਬ ਤੋਂ ਦਿੱਲੀ ਲਈ ਵੀ ਕਾਫ਼ਲੇ ਲਗਾਤਾਰ ਜਾ ਰਹੇ ਹਨ। ਪਰ ਸਰਕਾਰ ਹੈ ਕਿ ਕਿਸਾਨਾਂ ਦੀਆਂ ਮੰਨਣ ਨੂੰ ਤਿਆਰ ਹੀ ਨਹੀਂ। ਉਨ੍ਹਾਂ ਕਿਹਾ ਕਿ ਅੱਜ ਧਰਨੇ ਦੇ 200ਵੇਂ ਦਿਨ ਵੀ ਇਨ੍ਹਾਂ ਦੇ ਹੌਂਸਲੇ ਬੁਲੰਦ ਹਨ ਅਤੇ ਉਹ ਅੰਦੋਲਨ ਨੂੰ ਜਿੱਤ ਕੇ ਹੀ ਵਾਪਸ ਘਰ ਜਾਣ ਦਾ ਤਹੱਈਆ ਕਰੀ ਬੈਠੇ ਹੋਏ ਹਨ।

ਆਗੂਆਂ ਨੇ ਕਿਹਾ ਕਿ ਦਿਨਾਂ ਦੀ ਗਿਣਤੀ ਸਾਡੇ ਲਈ ਕੋਈ ਅਹਿਮੀਅਤ ਨਹੀਂ ਰੱਖਦੀ। ਸਾਡਾ ਇਕੋ ਇਕ ਨਿਸ਼ਾਨਾ ਆਪਣੀਆਂ ਮੰਗਾਂ ਮਨਵਾਉਣਾ ਹੈ, ਜਿਸ ਲਈ ਚਾਹੇ ਸਾਨੂੰ ਆਪਣਾ ਅੰਦੋਲਨ ਕਿੰਨੇ ਵੀ ਲੰਬੇ ਸਮੇਂ ਲਈ ਕਿਉਂ ਨਾ ਚਲਾਉਣਾ ਪਵੇ। ਸਰਕਾਰ ਦੀ ਮਨਸ਼ਾ ਹੈ ਕਿ ਕਿਸਾਨ ਥੱਕ ਹਾਰ ਕੇ ਵਾਪਸ ਚਲੇ ਜਾਣ। ਉਹ ਸਾਡਾ ਸਿਦਕ ਤੇ ਸਿਰੜ ਪਰਖਣਾ ਚਾਹੁੰਦੇ ਹਨ ਅਤੇ ਅਸੀਂ ਇਸ ਪਰਖ ਵਿਚ ਜ਼ਰੂਰ ਕਾਮਯਾਬ ਹੋਵਾਂਗੇ।

Click to comment

Leave a Reply

Your email address will not be published. Required fields are marked *

Most Popular

To Top