ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ, ਹੋਰ 6 ਮਰੀਜ਼ਾਂ ਦੀ ਗਈ ਜਾਨ

 ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ, ਹੋਰ 6 ਮਰੀਜ਼ਾਂ ਦੀ ਗਈ ਜਾਨ

ਪੰਜਾਬ ’ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ’ਚ ਕੋਰੋਨਾ ਦੇ ਮਾਮਲਿਆਂ ’ਚ ਕਮੀ ਆਉਣ ਤੋਂ ਬਾਅਦ ਵੀ ਮੌਤ ਦਰ ਵਿੱਚ ਵੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ’ਚ ਸੂਬੇ ’ਚ 6 ਮਰੀਜ਼ਾਂ ਦੀ ਮੌਤ ਦੀ ਸਿਹਤ ਵਿਭਾਗ ਵੱਲੋਂ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ’ਚੋਂ ਇੱਕ ਮਰੀਜ਼ ਬਰਨਾਲਾ ਦਾ ਰਹਿਣ ਵਾਲਾ ਸੀ, ਬਾਕੀ ਦੇ ਪੰਜ ਮਰੀਜ਼ਾਂ ’ਚੋਂ 4 ਮਰੀਜ਼ ਜਲੰਧਰ ਅਤੇ ਇੱਕ ਮੋਗਾ ਦਾ ਰਹਿਣ ਵਾਲਾ ਸੀ।

ਸਿਹਤ ਅਧਿਕਾਰੀਆਂ ਦੇ ਅਨੁਸਾਰ ਬਰਨਾਲਾ ਦੇ ਮਰੀਜ਼ ਨੂੰ ਛੱਡ ਕੇ 5 ਮਰੀਜ਼ਾਂ ਦੀ ਪਹਿਲਾਂ ਹੀ ਮੌਤ ਹੋ ਗਈ ਸੀ, ਪਰ ਉਨ੍ਹਾਂ ਦੀ ਪੁਸ਼ਟੀ ਅੱਜ ਕੀਤੀ ਗਈ। ਸੂਬੇ ’ਚ ਅੱਜ 6160 ਸੈਂਪਲ ਜਾਂਚ ਲਈ ਭੇਜੇ ਗਏ। ਅੱਜ ਸਾਹਮਣੇ ਆਏ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਸੂਬੇ ’ਚ ਸਕਾਰਾਤਮਕਤਾ ਦਰ 0.78 ਰਹਿ ਗਈ ਹੈ। ਸੂਤਰਾਂ ਮੁਤਾਬਕ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਵਾਇਨ ਫਲੂ ਅਤੇ ਡੇਂਗੂ ਦਾ ਕਹਿਰ ਵੱਧ ਸਕਦਾ ਹੈ।

ਪੰਜਾਬ ਦੇ ਸਿਹਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕੋਰੋਨਾ ਲਈ 11,965,995 ਟੈਸਟ ਕੀਤੇ ਹਨ। ਪੰਜਾਬ ਦੇ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸੁਰੱਖਿਆ ਲਈ ਆਪਣੇ ਚਿਹਰੇ ਨੂੰ ਮਾਸਕ ਨਾਲ ਢੱਕ ਕੇ ਰੱਖਣ ਤੇ ਆਪਣੇ ਆਪ ਨੂੰ ਕੋਰੋਨਾ ਤੋਂ ਬਚਾਉਣ ਲਈ ਦਿਨ ਵਿੱਚ ਕਈ ਵਾਰ ਸਾਬਣ ਨਾਲ ਹੱਥ ਧੋਣੇ ਚਾਹੀਦੇ ਹਨ।

Leave a Reply

Your email address will not be published.