ਪੰਜਾਬ ’ਚ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ

ਪੰਜਾਬ ਵਿੱਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੀ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼ ਵਿੱਚ ਸਬਜ਼ੀ ਮੰਡੀ, ਪਬਲਿਕ ਟਰਾਂਸਪੋਰਟ, ਪਾਰਕ ਅਤੇ ਧਾਰਮਿਕ ਸਥਾਨਾਂ, ਮਾਲ, ਸਿਨੇਮਾ ਹਾਲ, ਜਿੰਮ ਅਤੇ ਹੋਟਲ, ਪ੍ਰਾਈਵੇਟ ਅਦਾਰਿਆਂ ਵਿੱਚ ਵੈਕਸੀਨ ਲਾਉਣੀ ਲਾਜ਼ਮੀ ਕੀਤੀ ਗਈ ਹੈ।


ਜਿਹੜੇ ਲੋਕਾਂ ਦਾ ਟੀਕਾਕਰਨ ਨਹੀਂ ਹੋਇਆ ਹੈ, ਉਹਨਾਂ ਨੂੰ ਵੱਧ ਸਾਵਧਾਨੀਆਂ ਵਰਤਣ ਦੀ ਲੋੜ ਹੈ। ਨਵੀਆਂ ਹਦਾਇਤਾਂ ਮੁਤਾਬਕ ਜਿਹਨਾਂ ਵਿਅਕਤੀਆਂ ਨੇ ਅਜੇ ਤੱਕ ਕੋਵਿਡ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ, ਉਹਨਾਂ ਨੂੰ ਆਪਣੇ ਨਿਵਾਸ ਸਥਾਨਾਂ ਤੇ ਹੀ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਜਨਤਕ ਥਾਵਾਂ/ਬਾਜ਼ਾਰ/ਫੰਕਸ਼ਨ/ਜਨਤਕ/ਆਵਾਜਾਈ/ਧਾਰਮਿਕ ਸਥਾਨਾਂ ਤੇ ਨਹੀਂ ਜਾਣਾ ਚਾਹੀਦਾ।
ਪੰਜਾਬ ਵਿੱਚ ਚੋਣ ਰੈਲੀਆਂ ਰਾਹੀਂ ਕੋਰੋਨਾ ਫੈਲਣ ਦੇ ਡਰੋਂ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਸ਼ਨੀਵਾਰ ਨੂੰ ਜਾਰੀ ਹੁਕਮਾਂ ਵਿੱਚ ਇਨਡੋਰ ਵਿੱਚ 50 ਤੋਂ ਵੱਧ ਅਤੇ ਆਊਟਡੋਰ ਵਿੱਚ 100 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾਈ ਗਈ ਹੈ। ਉੱਧਰ ਇਲੈਕਸ਼ ਕਮਿਸ਼ਨ ਨੇ ਕੱਲ੍ਹ ਮੀਟਿੰਗ ਤੋਂ ਬਾਅਦ ਫ਼ੈਸਲਿਆ ਲਿਆ ਕਿ 22 ਜਨਵਰੀ ਤੱਕ ਕਿਸੇ ਵੀ ਤਰ੍ਹਾਂ ਦੀਆਂ ਰੈਲੀਆਂ, ਰੋਡ ਸ਼ੋਅ ਤੇ ਪਾਬੰਦੀ ਰਹੇਗੀ। ਇਸ ਦੌਰਾਨ 50% ਸਮਰੱਥਾ ਨਾਲ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ।
