News

ਪੰਜਾਬ ‘ਚ ਖਰਾਬ ਵੈਂਟੀਲੇਟਰ ਭੇਜਣ ਦੀਆਂ ਰਿਪੋਰਟਾਂ ‘ਤੇ ਭੜਕੀ ਕੇਂਦਰ ਸਰਕਾਰ

ਕੇਂਦਰ ਸਰਕਾਰ ਵੱਲੋਂ ਪੀਐਮ ਕੇਅਰ ਫੰਡ ਤਹਿਤ ਪੰਜਾਬ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਨੂੰ ਵੈਂਟੀਲੇਟਰ ਭੇਜੇ ਹਨ। ਇਨ੍ਹਾਂ ‘ਚੋਂ 70 ਤੋਂ 80 ਫੀਸਦੀ ਵੈਂਟੀਲੇਟਰ ਖਰਾਬ ਹਨ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਸਭ ਤੋਂ ਵੱਧ ਕੋਰੋਨਾ ਨਾਲ ਪੀੜਤ ਮਰੀਜਾਂ ਦਾ ਇਲਾਜ ਪੂਰੇ ਪੰਜਾਬ ‘ਚ ਇੱਥੇ ਹੋ ਰਿਹਾ ਹੈ।

Amritsar 80% ventilators not working which were sent by PM Cares Fund

ਅੰਮ੍ਰਿਤਸਰ ਤੋਂ ਇਲਾਵਾ ਪੰਜ ਹੋਰ ਜ਼ਿਲਿਆਂ ਦੇ ਗੰਭੀਰ ਮਰੀਜ ਇੱਥੇ ਰੈਫਰ ਕੀਤੇ ਜਾਂਦੇ ਹਨ। ਪੰਜਾਬ ਦੇ ਫ਼ਰੀਦਕੋਟ ਸਥਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਐਂਡ ਹਸਪਤਾਲ (GGSMCH) ’ਚ ਖ਼ਰਾਬ ਪਏ ਵੈਂਟੀਲੇਟਰਜ਼ ਦੀਆਂ ਖ਼ਬਰਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੇ ਤਿੱਖਾ ਸਪੱਸ਼ਟੀਕਰਨ ਜਾਰੀ ਕੀਤਾ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਵੈਂਟੀਲੇਟਰਜ਼ ਵਿੱਚ ਕੋਈ ਤਕਨੀਕੀ ਨੁਕਸ ਨਹੀਂ ਹੈ ਜੇ ਨੁਕਸ ਹੈ, ਤਾਂ ਇਸ ਹਸਪਤਾਲ ਦੇ ਆਪਣੇ ਬੁਨਿਆਦੀ ਢਾਂਚੇ ਵਿੱਚ ਹੈ।

ਕੇਂਦਰ ਸਰਕਾਰ ਵੱਲੋਂ ਪੱਤਰ ਸੂਚਨਾ ਦਫ਼ਤਰ (ਪ੍ਰੈੱਸ ਇਨਫ਼ਾਰਮੇਸ਼ਨ ਬਿਊਰੋ) ਨੇ ਇਸ ਸਬੰਧੀ ਸਪੱਸ਼ਟੀਕਰਨ ਜਾਰੀ ਕੀਤਾ ਹੈ। ਉੱਥੇ ਹੀ ਚੰਡੀਗੜ੍ਹ ਦੇ ਡਾਇਰੈਕਟਰ ਪਵਿੱਤਰ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਪਿਛਲੇ ਸਾਲ ਤੋਂ ‘ਸਮੁੱਚੀ ਸਰਕਾਰ’ ਪਹੁੰਚ ਅਧੀਨ ਹਸਪਤਾਲਾਂ ’ਚ ਦੇਖਭਾਲ ਨਾਲ ਸਬੰਧਤ ਕੋਵਿਡ ਮਰੀਜ਼ਾਂ ਦੇ ਪ੍ਰਭਾਵੀ ਇੰਤਜ਼ਾਮ ਲਈ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਕੋਸ਼ਿਸ਼ਾਂ ਵਿੱਚ ਮਦਦ ਕਰਦੀ ਆ ਰਹੀ ਹੈ।

ਦਸ ਦਈਏ ਕਿ ਹਸਪਤਾਲਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਵਿੱਚ ਵਾਧਾ ਕਰਨ ਲਈ ਕੇਂਦਰ ਸਰਕਾਰ ਅਪਣੇ ਪੱਧਰ ਤੇ ਅਪ੍ਰੈਲ 2020 ਤੋਂ ਵੈਂਟੀਲੇਟਰਜ਼ ਸਮੇਤ ਜ਼ਰੂਰੀ ਮੈਡੀਕਲ ਉਪਕਰਨ ਖਰੀਦ ਕੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ/ਕੇਂਦਰੀ ਹਸਪਤਾਲਾਂ/ਸੰਸਥਾਨਾਂ ਨੂੰ ਮੁਹੱਈਆ ਕਰਵਾ ਰਹੀ ਹੈ। ਵੈਂਟੀਲੇਟਰ ਖਰਾਬ ਹੋਣ ਦੇ ਮਾਮਲੇ ਤੇ ਕੇਂਦਰ ਸਰਕਾਰ ਵੱਲੋਂ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਹੈ।

ਇਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਮਹਾਂਮਾਰੀ ਦੀ ਸ਼ੁਰੂਆਤ ਸਮੇਂ ਪੂਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਵਿੱਚ ਵੈਂਟੀਲੇਟਰਜ਼ ਬਹੁਤ ਸੀਮਤ ਗਿਣਤੀ ਵਿੱਚ ਹੀ ਉਪਲੱਬਧ ਸਨ। ਦੇਸ਼ ਵਿੱਚ ਵੈਂਟੀਲੇਟਰਜ਼ ਦੇ ਬਹੁਤ ਹੀ ਸੀਮਤ ਨਿਰਮਾਤਾ ਮੌਜੂਦ ਸਨ ਤੇ ਵਿਦੇਸ਼ਾਂ ਵਿੱਚ ਮੌਜੂਦ ਜ਼ਿਆਦਾਤਰ ਸਪਲਾਇਰਜ਼ ਭਾਰਤ ਵਿੱਚ ਵੱਡੀ ਗਿਣਤੀ ਵਿੱਚ ਵੈਂਟੀਲੇਟਰਜ਼ ਸਪਲਾਈ ਕਰਨ ਦੀ ਹਾਲਤ ਵਿੱਚ ਨਹੀਂ ਸਨ।

ਤਦ ਸਥਾਨਕ ਨਿਰਮਾਤਾਵਾਂ ਨੂੰ ਮੇਕ ਇਨ ਇੰਡੀਆ ਵੈਂਟੀਲੇਟਰਜ਼ ਤਿਆਰ ਕਰਨ ਲਈ ਉਤਸ਼ਾਹਤ ਕੀਤਾ ਗਿਆ। ਉਨ੍ਹਾਂ ਵਿੱਚੋਂ ਬਹੁਤੇ ਪਹਿਲੀ ਵਾਰ ਵੈਂਟੀਲੇਟਰਜ਼ ਦਾ ਨਿਰਮਾਣ ਕਰ ਰਹੇ ਸਨ। ਵੈਂਟੀਲੇਟਰਜ਼ ਦੇ ਮਾੱਡਲਜ਼ ਦੀ ਸਬੰਧਤ ਮਾਹਿਰਾਂ ਵੱਲੋਂ ਬਹੁਤ ਸਖ਼ਤੀ ਨਾਲ ਪੁਣਛਾਣ ਕੀਤੀ ਗਈ, ਤਕਨੀਕੀ ਪ੍ਰਦਰਸ਼ਨ ਕੀਤੇ ਗਏ ਤੇ ਬਹੁਤ ਹੀ ਘੱਟ ਉਪਲਬਧ ਸਮੇਂ ਅੰਦਰ ਹੀ ਉਨ੍ਹਾਂ ਦੀ ਕਲੀਨੀਕਲ ਵੈਧਤਾ ਪ੍ਰਕਿਰਿਆ ਮੁਕੰਮਲ ਕੀਤੀ ਗਈ ਸੀ। ਫਿਰ ਉਨ੍ਹਾਂ ਮਾਹਿਰਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਉਨ੍ਹਾਂ ਦੀ ਸਪਲਾਈ ਸ਼ੁਰੂ ਹੋਈ ਸੀ।

Click to comment

Leave a Reply

Your email address will not be published. Required fields are marked *

Most Popular

To Top