Punjab

ਪੰਜਾਬ ’ਚ ਖੇਤੀ ਬਿੱਲਾਂ ਨੂੰ ਲੈ ਕੇ ਸੰਘਰਸ਼ ਤੇਜ਼, ਕੱਲ੍ਹ ਤੋਂ ਰੇਲਾਂ ਬੰਦ

ਲੋਕ ਸਭਾ ਵਿੱਚ ਖੇਤੀ ਬਿੱਲ ਪਾਸ ਹੋਣ ਤੋਂ ਬਾਅਦ ਪੰਜਾਬ ਵਿੱਚ ਇਹਨਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਲੋਕ ਇਨਸਾਫ਼ ਪਾਰਟੀ ਵੱਲੋਂ ਹੀ ਮੋਟਰਸਾਇਕਲ ਰੈਲੀ ਕੱਢੀ ਜਾ ਰਹੀ ਹੈ। ਇਹ ਰੈਲੀ ਦਿੱਲੀ ਪਾਰਲੀਮੈਂਟ ਤਕ ਕੱਢੀ ਜਾਵੇਗੀ।

ਉੱਥੇ ਹੀ ਹੁਣ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਖਿਲਾਫ਼ 24 ਤੋਂ 26 ਸਤੰਬਰ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੀ ਹਮਾਇਤ ਸਿਆਸੀ ਪਾਰਟੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 6 ਮਹੀਨੇ ਦੇ ਬੱਚੇ ਦਾ ਅਨੋਖਾ ਵਾਟਰ ਸਕੀਇੰਗ, ਬਣਾਇਆ ਵਿਸ਼ਵ ਰਿਕਾਰਡ

ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੋਂ ਹੋਰ ਤਿੱਖਾ ਕੀਤਾ ਜਾਏਗਾ। ਕਿਸਾਨਾਂ ਦੇ ਸੰਘਰਸ਼ ਨੂੰ ਸਿਆਸੀ ਪਾਰਟੀਆਂ ਤੋਂ ਇਲਾਵਾ ਆੜ੍ਹਤੀਆਂ, ਮੁਲਾਜ਼ਮਾਂ ਤੇ ਮਜ਼ਦੂਰਾਂ ਦੀ ਹਮਾਇਤ ਮਿਲ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਸੁਮੇਧ ਸੈਣੀ ਦੀ ਜ਼ਮਾਨਤ ਨੂੰ ਦਿੱਤੀ ਚੁਣੌਤੀ, ਹਾਈ ਕੋਰਟ ਨੇ ਕੀਤਾ ਤਲਬ

ਕਿਸਾਨ ਸੰਘਰਸ਼ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਅ ਰਹੇ ਹਨ। ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਮਗਰੋਂ ਪੰਜਾਬ ਦੀ ਨੌਜਵਾਨੀ ਖੁੱਲ੍ਹ ਕੇ ਸਾਹਮਣੇ ਆਈ ਹੈ। ਨੌਜਵਾਨ ਸੋਸ਼ਲ ਮੀਡੀਆ ‘ਤੇ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢ ਰਹੇ ਹਨ।

ਉਹ ਧਰਨੇ-ਮੁਜ਼ਾਹਰਿਆਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਸ ਵੇਲੇ ਬੀਜੇਪੀ ਨੂੰ ਛੱਡ ਹਰ ਸਿਆਸੀ ਧਿਰ ਕਿਸਾਨਾਂ ਨਾਲ ਡਟ ਗਈ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਖੇਤੀ ਬਿੱਲਾਂ ਦੀ ਹਮਾਇਤ ਕਰਨ ਵਾਲੇ ਲੀਡਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਕਿਸਾਨ ਪਿੰਡਾਂ ਅੰਦਰ ਬੀਜੇਪੀ ਲੀਡਰਾਂ ਦਾ ਘਿਰਾਓ ਕਰ ਰਹੇ ਹਨ।  

Click to comment

Leave a Reply

Your email address will not be published. Required fields are marked *

Most Popular

To Top