Punjab

ਪੰਜਾਬ ‘ਚ ਖੇਤੀ ਬਿੱਲ ਪਾਸ ਹੋਣ ਮਗਰੋਂ ਕਾਂਗਰਸ ਨੇ ਕੀਤਾ ਵੱਡਾ ਐਲਾਨ

ਪੰਜਾਬ ਵਿਧਾਨ ਸਭਾ ਵਿੱਚ ਕੇਂਦਰੀ ਕਾਨੂੰਨਾਂ ਵਿਰੁਧ ਪਾਸ ਕੀਤੇ ਗਏ ਬਿੱਲਾਂ ਨੂੰ ਬੂਰ ਪੈਣ ਵਾਲਾ ਜਾਪਦਾ ਹੈ। ਦਰਅਸਲ ਇਹਨਾਂ ਬਿੱਲਾਂ ਨੂੰ ਕਾਂਗਰਸ ਨੇ ਰਾਸ਼ਟਰੀ ਪੱਧਰ ਤੇ ਲਿਜਾਣ ਦੀ ਤਿਆਰੀ ਕਰ ਲਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਕਾਂਗਰਸ ਸ਼ਾਸਤ ਸੂਬਿਆਂ ਵਿੱਚ ਇਹਨਾਂ ਬਿੱਲਾਂ ਨੂੰ ਪਾਸ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਗੈਰ ਭਾਜਪਾ ਸ਼ਾਸਤ ਸੂਬਿਆਂ ਵਿੱਚ ਵੀ ਇਹ ਬਿੱਲ ਪਾਸ ਕਰਾਉਣ ਲਈ ਕਾਂਗਰਸ ਦਬਾਅ ਬਣਾਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਪੰਜਾਬ ਦੇ ਖੇਤੀ ਬਿੱਲਾਂ ਤੇ ਸਮੀਖਿਆ ਕਰਨ ਦੀ ਗੱਲ ਤੇ ਰਾਵਤ ਨੇ ਖੁਸ਼ੀ ਜ਼ਾਹਰ ਕੀਤੀ। ਉਹਨਾਂ ਕਿਹਾ ਕਿ ਇਹ ਇਕ ਚੰਗਾ ਸੰਕੇਤ ਹੈ।

ਪਹਿਲਾਂ ਕੇਂਦਰ ਸਰਕਾਰ ਨੇ ਜੀਐਸਟੀ ਲਾ ਕੇ ਸੂਬਿਆਂ ਤੋਂ ਆਪਣਾ ਟੈਕਸ ਲਾਉਣ ਦਾ ਅਧਿਕਾਰ ਖੋਹ ਲਿਆ। ਹੁਣ ਖੇਤੀਬਾੜੀ ਬਰਬਾਦ ਕਰ ਰਹੇ ਹਨ ਜਦਕਿ ਇਹ ਸੂਬਿਆਂ ਦਾ ਅਧਿਕਾਰ ਖੇਤਰ ਹੈ। ਦਸ ਦਈਏ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਮਾਹੌਲ ਪੂਰਾ ਗਰਮਾਇਆ ਹੋਇਆ ਹੈ।

ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਸ਼ੰਭੂ ਮੋਰਚੇ ਤੇ ਡਟੇ ਅਦਾਕਾਰ ਦੀਪ ਸਿੱਧੂ ਵੀ ਲੋਕਾਂ ਨੂੰ ਸਮੇਂ-ਸਮੇਂ ਤੇ ਸਮਝਾ ਰਹੇ ਹਨ ਕਿ ਇਹ ਲੜਾਈ ਉਹਨਾਂ ਦੀ ਅਪਣੀ ਹੋਂਦੀ ਦੀ ਹੈ। ਜੇ ਪੰਜਾਬ ਵਿੱਚ ਖੇਤੀ ਹੀ ਨਾ ਬਚੀ ਤਾਂ ਪੰਜਾਬ ਨੂੰ ਬਰਬਾਦ ਹੋਣ ਤੋਂ ਕੋਈ ਨਹੀਂ ਰੋਕ ਸਕਦਾ। ਇਹਨਾਂ ਬਿੱਲਾਂ ਕਾਰਨ ਸਾਰੇ ਵਰਗ ਦੇ ਲੋਕ ਪ੍ਰਭਾਵਿਤ ਹੋਣਗੇ ਇਸ ਲਈ ਇਹ ਲੜਾਈ ਸਾਰਿਆਂ ਨੂੰ ਮਿਲ ਕੇ ਲੜਨੀ ਚਾਹੀਦੀ ਹੈ।

Click to comment

Leave a Reply

Your email address will not be published. Required fields are marked *

Most Popular

To Top