ਪੰਜਾਬ ‘ਚ ਚਾਈਨਾ ਡੋਰ ਵੇਚਣ ਨੂੰ ਲੈ ਕੇ ਸਰਕਾਰ ਦੀ ਸਖ਼ਤੀ! ਸਰਕਾਰ ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ

ਚਾਈਨਾ ਡੋਰ ਕਿੰਨੀ ਕੁ ਘਾਤਕ ਹੈ ਇਸ ਅੰਦਾਜ਼ਾ ਪਸ਼ੂ-ਪੰਛੀਆਂ ਦੀਆਂ ਹੋ ਵਾਲੀਆਂ ਮੌਤਾਂ ਤੋਂ ਲਗਾਇ ਜਾ ਸਕਦਾ ਹੈ। ਚਾਈਨਾ ਡੋਰ ਨਾਲ ਪਤਾ ਨਹੀਂ ਕਿੰਨੀਆਂ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ।
ਚਾਇਨਾ ਡੋਰ ਨਾਲ ਹਰ ਸਾਲ ਅਜਾਈਂ ਜਾਂਦੀਆਂ ਜਾਨਾਂ ਅਤੇ ਪਸ਼ੂ ਪੰਛੀਆਂ ਨੂੰ ਹੁੰਦੇ ਖਤਰੇ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰ ਹੈ।ਅੰਮ੍ਰਿਤਸਰ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੇ ਪ੍ਰਦੂਸ਼ਣਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ। pic.twitter.com/rgV9sdxcUb
— Gurmeet Singh Meet Hayer (@meet_hayer) December 13, 2022
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤਾ। ਉਹਨਾਂ ਦੱਸਿਆ ਕਿ ਚਾਈਨਾ ਡੋਰ ਨਾਲ ਪਤੰਗ ਉਡਾਉਣ ਨਾਲ ਜਿੱਥੇ ਪਸ਼ੂ-ਪੰਛੀਆਂ ਦੀ ਜਾਨ ਨੂੰ ਖ਼ਤਰਾ ਰਹਿੰਦਾ ਹੈ ਉੱਥੇ ਹੀ ਸੜਕੀ ਆਵਾਜਾਈ ਦੌਰਾਨ ਲੋਕ ਵੀ ਇਸ ਦੀ ਚਪੇਟ ਵਿੱਚ ਆ ਜਾਂਦੇ ਹਨ।
ਉਹਨਾਂ ਨੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸਕੂਲੀਪ ਪੱਧਰ ਤੇ ਬੱਚਿਆਂ ਨੂੰ ਚਾਈਨਾ ਡੋਰ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੰਦਿਆਂ ਕਿਹਾ ਕਿ ਉਹ ਚਾਈਨਾ ਡੋਰ ਦਾ ਸਟਾਕ ਇਕੱਠਾ ਕਰਨ ਵਾਲਿਆਂ ਖਿਲਾਫ਼ ਤੇਜ਼ੀ ਨਾਲ ਚੈਕਿੰਗ ਮੁਹਿੰਮ ਚਲਾਉਣ ਅਤੇ ਜਿੰਨੀ ਵੀ ਚਾਈਨਾ ਡੋਰ ਜ਼ਬਤ ਕੀਤੀ ਜਾਂਦੀ ਹੈ, ਉਸ ਨੂੰ ਪ੍ਰਦੂਸ਼ਣ ਵਿਭਾਗ ਦੀ ਦੇਖ-ਰੇਖ ਹੇਠ ਨਸ਼ਟ ਕੀਤਾ ਜਾਵੇ।
ਨਾਲ ਹੀ ਇਸ ਦੀ ਵੀਡੀਓਗ੍ਰਾਫੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ਅਤੇ ਚਾਈਨਾ ਡੋਰ ਦਾ ਸਟਾਕ ਇਕੱਠਾ ਕਰਨ, ਵੇਚਣ ਅਤੇ ਖ਼ਰੀਦਣ ਵਾਲਿਆਂ ਖ਼ਿਲਾਫ਼ ਪਰਚੇ ਵੀ ਦਰਜ ਕੀਤੇ ਜਾਣਗੇ।