News

ਪੰਜਾਬ ‘ਚ ‘ਚੋਣਾਂ’ ਨੂੰ ਲੈ ਕੇ ਜਨਵਰੀ ਦੇ ਪਹਿਲੇ ਹਫ਼ਤੇ ਹੋਵੇਗਾ ਫ਼ੈਸਲਾ, ਚੋਣ ਕਮਿਸ਼ਨਰ ਨੇ ਸੂਬਿਆਂ ਦੀ ਮੰਗੀ ਰਿਪੋਰਟ

ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ 5 ਸੂਬਿਆਂ ਵਿੱਚ ਹੋਣ ਵਾਲੀਆਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਨਵਰੀ ਦੇ ਪਹਿਲੇ ਹਫ਼ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਚੋਣ ਕਮਿਸ਼ਨਰ ਨੇ ਸੂਬਿਆਂ ਦੀ ਪੂਰੀ ਰਿਪੋਰਟ ਮੰਗੀ ਹੈ। ਇਹਨਾਂ ਸੂਬਿਆਂ ਵਿੱਚ ਓਮੀਕ੍ਰੋਨ ਦੇ ਮਾਮਲਿਆਂ ਦੇ ਵੈਕਸੀਨੇਸ਼ਨ ਦੀ ਜਾਣਕਾਰੀ ਦੇਣੀ ਹੈ।

Punjab Elections 2022: Latest Survey Of Punjab Elections, Whom Does The  Public Want To Make CM? | Punjab Elections: पंजाब चुनाव का सबसे ताजा सर्वे,  आखिर किसको सीएम बनाना चाहती है जनता?

ਨਾਲ ਹੀ ਇਹ ਦੱਸਣਾ ਹੈ ਕਿ ਇਹਨਾਂ ਸੂਬਿਆਂ ਵਿੱਚ ਕੇਂਦਰ ਸੂਬਿਆਂ ਦੇ ਨਾਲ ਮਿਲ ਕੇ ਕੀ ਕੰਮ ਕਰ ਰਿਹਾ ਹੈ। ਇਸ ਰਿਪੋਰਟ ਦੇ ਆਧਾਰ ਤੇ ਜਨਵਰੀ ਦੇ ਪਹਿਲੇ ਹਫ਼ਤੇ ਵਿੱਚ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਨਵਰੀ ਵਿੱਚ ਜਾਰੀ ਹੋ ਸਕਦਾ ਹੈ।

ਚੋਣਾਂ ਤੋਂ ਪਹਿਲਾਂ ਸੂਬਿਆਂ ਦੀ ਸਥਿਤੀ ਨੂੰ ਸਮਝ ਕੇ ਇਸ ਦਾ ਫ਼ੈਸਲਾ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਓਮੀਕ੍ਰੋਨ ਨੂੰ ਲੈ ਕੇ ਕੇਂਦਰੀ ਸਿਹਤ ਸਕੱਤਰ ਦੀ ਰਿਪੋਰਟ ਤੋਂ ਬਾਅਦ ਸੰਭਵ ਹੈ ਕਿ ਚੋਣ ਕਮਿਸ਼ਨ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਹੁਕਮ ਦੇਵੇ। ਵੱਡੀ ਰੈਲੀਆਂ ਤੇ ਰੋਕ ਲਾ ਦਿੱਤੀ ਜਾਵੇ।

ਵਰਚੁਅਲ ਅਤੇ ਡੋਰ-ਟੂ-ਡੋਰ ਕੈਂਪੇਨ ਦੀ ਇਜਾਜ਼ਤ ਮਿਲੇ। ਸੋਮਵਾਰ ਨੂੰ ਚੋਣ ਕਮਿਸ਼ਨ ਦੀ ਹੋਈ ਮੀਟਿੰਗ ਤੋਂ ਸੰਕੇਤ ਇਹੀ ਮਿਲ ਰਹੇ ਹਨ ਕਿ ਓਮੀਕ੍ਰੋਨ ਕਾਰਨ ਇਹ ਚੋਣਾਂ ਟਾਲੀਆਂ ਨਹੀਂ ਜਾਣਗੀਆਂ, ਇਹ ਤੈਅ ਸਮੇਂ ’ਤੇ ਹੀ ਹੋਣਗੀਆਂ। ਹਾਲਾਂਕਿ, ਹੁਣ ਜਨਵਰੀ ਦੇ ਪਹਿਲੇ ਹਫ਼ਤੇ ’ਚ ਦੁਬਾਰਾ ਮੀਟਿੰਗ ਹੋਵੇਗੀ, ਇਸ ਤੋਂ ਬਾਅਦ ਆਖ਼ਰੀ ਫ਼ੈਸਲਾ ਹੋ ਸਕਦਾ ਹੈ।

Click to comment

Leave a Reply

Your email address will not be published.

Most Popular

To Top