ਪੰਜਾਬ ’ਚ ਛਾਈ ਰਹੇਗੀ ਧੁੰਦ, ਹੱਡ ਚੀਰਵੀਂ ਸੀਤ ਲਹਿਰ ਚਲਣ ਦੀ ਸੰਭਾਵਨਾ

ਪੰਜਾਬ ਅਤੇ ਉਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਠੰਡ ਦੇ ਨਾਲ ਹੱਡ ਚੀਰਵੀਂ ਸੀਤ ਲਹਿਰ ਚਲਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਵੀ ਕੋਲਡ ਡੇਅ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।

‘ਸਕਾਈਮੇਟ ਵੈਦਰ’ ਮੁਤਾਬਕ ਅਰੁਣਾਚਲ ਪ੍ਰਦੇਸ਼ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅਗਲੇ 3-4 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਸੀਤ ਲਹਿਰ ਦੇ ਹਾਲਾਤ ਬਣੇ ਰਹਿਣਗੇ।
ਅੱਜ, ਰਾਤ/ਸਵੇਰ ਦੇ ਸਮੇਂ ਦੌਰਾਨ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ਤੇ ਸੰਘਣੀ ਧੁੰਦ ਦੇ ਹਾਲਾਤ ਬਣੇ ਰਹਿਣ ਦੀ ਬਹੁਤ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਇਹ ਘੱਟ ਹੋ ਜਾਵੇਗੀ।
