News

ਪੰਜਾਬ ’ਚ ਜਲਦ ਬਣਨਗੀਆਂ ਖੱਡੇ ਰਹਿਤ ਅਤੇ ਚੌੜੀਆਂ ਲਿੰਕ ਸੜਕਾਂ, 2023 ’ਚ ਪੂਰਾ ਹੋਵੇਗਾ ਪ੍ਰੋਜੈਕਟ

ਮੁੱਖ ਮੰਤਰੀ ਵੱਲੋਂ ਸੜਕੀ ਸੰਪਰਕ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿੱਚ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ, ਚੌੜਾ ਕਰਨ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ। ਇਸ ਵਿਕਾਸ ਨਾਲ ਪਿੰਡ ਤੋਂ ਮੰਡੀਆਂ ਤੱਕ ਖੇਤੀ ਉਪਜ ਦੀ ਅਗਵਾਈ ਵਿੱਚ ਸੁਧਾਰ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਕੁੱਲ 32890 ਕਿਲੋਮੀਟਰ ਲੰਬਾਈ ਵਾਲੀਆਂ ਲਿੰਕ ਸੜਕਾਂ ਅਤੇ 80 ਮਾਰਕੀਟ ਕਮੇਟੀਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਹਨ। ਉਹਨਾਂ ਕਿਹਾ ਕਿ 471.92 ਕਰੋੜ ਰੁਪਏ ਦੀ ਲਾਗਤ ਨਾਲ 3793 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ 31 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਇਸ ਦੇ ਨਾਲ ਮੰਤਰੀ ਹਰਭਜਨ ਨੇ ਕਿਹਾ ਕਿ 542.86 ਕਰੋੜ ਰੁਪਏ ਦੀ ਲਾਗਤ ਨਾਲ 1887 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ ਦੀ ਉਸਾਰੀ ਅਤੇ ਸੜਕਾਂ ਨੂੰ ਚੌੜਾ ਕਰਨ ਦਾ ਚੱਲ ਰਿਹਾ ਪ੍ਰੋਜੈਕਟ 30 ਜੂਨ, 2023 ਤੱਕ ਪੂਰਾ ਹੋ ਜਾਵੇਗਾ। ਉਹਨਾਂ ਕਿਹਾ ਕਿ ਲਿੰਕ ਸੜਕਾਂ ਦੀ ਸਾਲ 2022-23 ਵਿਚ ਹੋਣ ਵਾਲੀ ਵਿਸ਼ੇਸ਼ ਮੁਰੰਮਤ ਲਈ ਠੋਸ ਉਪਰਾਲੇ ਕਰ ਰਹੀ ਹੈ।

Click to comment

Leave a Reply

Your email address will not be published.

Most Popular

To Top