News

ਪੰਜਾਬ ’ਚ ਜਲਦ ਲੱਗੇਗੀ ਪਲਾਸਟਿਕ ’ਤੇ ਪਾਬੰਦੀ, ਪੰਜਾਬ ਸਰਕਾਰ ਦਾ ਐਲਾਨ

ਪੰਜਾਬ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵਾਂ ਉਪਰਾਲਾ ਕੀਤਾ ਜਾ ਰਿਹਾ ਹੈ। ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਕਾਰਬਨ ਨਿਕਾਸੀ ਨੂੰ ਘਟਾਉਣ ਲਈ ਜੁਲਾਈ ਮਹੀਨੇ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।

How changing the way we think about—and use—single-use plastics can help  people and nature | Stories | WWF

ਵਿਸ਼ਵ ਵਾਤਾਵਾਰਨ ਦਿਵਸ-2022 ਨੂੰ ਮਨਾਉਣ ਲਈ ਵਰਚੁਅਲ ਤੌਰ ਤੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਾਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸੂਬੇ ਵਿੱਚ ਵਾਤਾਵਾਰਨ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੇ ਫ਼ੈਸਲੇ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਅਤੇ ਸਿਹਤਮੰਦ ਬਣਾਉਣ ਲਈ ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ ਤੇ ਪਾਬੰਦੀ ਲਾਈ ਜਾਵੇਗੀ।

ਰਾਹੁਲ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚਲਦਿਆਂ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੂਰਨ ਤੌਰ ਤੇ ਵਚਨਬੱਧ ਹੈ। ਇਸ ਦੇ ਨਾਲ ਹੀ ਉਹਨਾਂ ਨੇ 55 ਐਸਟੀਪੀਜ਼ ਸਥਾਪਤ ਕਰਨ ਦਾ ਐਲਾਨ ਕੀਤਾ।

ਉਹਨਾਂ ਕਿਹਾ ਕਿ ਇਹ ਅਤਿ-ਆਧੁਨਿਕ ਪਲਾਂਟ ਜਲ ਪ੍ਰਦੂਸ਼ਣ ਦੇ ਪੱਧਰ ਨੂੰ ਕੁਝ ਹੱਦ ਤੱਕ ਘਟਾਉਣ ਦੇ ਨਾਲ-ਨਾਲ ਸੋਧੇ ਹੋਏ ਪਾਣੀ ਦੀ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਲਈ ਵਰਤੋਂ ਕਰਨਗੇ। ਰਾਹੁਲ ਤਿਵਾੜੀ ਨੇ ਦੱਸਿਆ ਕਿ ਇਸ ਸਾਲ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਤੈਅ ਕੀਤਾ ਹੈ ਅਤੇ ਕਾਰਬਨ ਨਿਕਾਸੀ ਨੂੰ ਘਟਾਉਣ ਲਈ ‘ਕਲਾਈਮੇਟ ਐਕਸ਼ਨ ਪਲਾਨ 2.0’ ਤਿਆਰ ਹੈ।

ਇਸ ਮੌਕੇ ਸਕੱਤਰ ਨੇ 50 ਐਮ.ਐਲ.ਡੀ. ਦੀ ਸਮਰੱਥਾ ਵਾਲਾ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.), ਲੁਧਿਆਣਾ ਅਤੇ ਕਪੂਰਥਲਾ ਵਿਖੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਸਥਾਪਤ ਤੰਦਰੁਸਤ ਪੰਜਾਬ ਮਿਸ਼ਨ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਿਖਾਉਣ ਲਈ ਗੈਲਰੀ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ। 

ਮਿਸ਼ਨ ਤੰਦਰੁਸਤ ਪੰਜਾਬ ਦੀ ਸੁਸਾਇਟੀ ਵੱਲੋਂ ਤਿਆਰ ਵਿੱਤੀ ਸਾਲ 2022-23 ਲਈ ਮਿਸ਼ਨ ਤੰਦਰੁਸਤ ਪੰਜਾਬ ਕਾਰਜ ਯੋਜਨਾ ਅਤੇ ਵਿਦਿਆਰਥੀ ਗਤੀਵਿਧੀ ਬਾਰੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੁਆਰਾ ਜਲਵਾਯੂ ਤਬਦੀਲੀ ਸਬੰਧੀ ਤਿਆਰ ਕੀਤੀ ਪੁਸਤਕ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਤਾਵਰਨ ਐਕਟ, ਨਿਯਮਾਂ ਅਤੇ ਨਿਯਮਾਂ ਬਾਰੇ ਤਿਆਰੀ ਕੀਤੀ ਸੰਖੇਪ ਸੂਚਨਾ ਨੂੰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਜੀਵ-ਵਿਭਿੰਨਤਾ ਬੋਰਡ ਅਤੇ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਵੱਲੋਂ ਸਾਂਝੇ ਤੌਰ ’ਤੇ ਪ੍ਰਕਾਸ਼ਿਤ ਕੌਫੀ ਟੇਬਲ ਬੁੱਕ ‘ਥ੍ਰੈਟਨਡ ਫਲੋਰਾ ਐਂਡ ਫੌਨਾ ਆਫ ਪੰਜਾਬ’ ਵੀ ਜਾਰੀ ਕੀਤੀ। 

Click to comment

Leave a Reply

Your email address will not be published.

Most Popular

To Top