News

ਪੰਜਾਬ ‘ਚ ਜਲਦ ਹੀ ਖੁੱਲ੍ਹਣਗੇ ‘ਸਕੂਲ’! ਸਿਹਤ ਵਿਭਾਗ ਨੇ ਸਟਾਫ਼ ਸਬੰਧੀ ਮੰਗੀ ਰਿਪੋਰਟ

ਕੋਰੋਨਾ ਕੇਸਾਂ ਦੀ ਰਫ਼ਤਾਰ ਘੱਟ ਹੁੰਦਿਆਂ ਹੀ ਬਹੁਤ ਸਾਰੇ ਸੂਬਿਆਂ ਨੇ ਸਕੂਲ ਖੋਲ੍ਹਣ ਦੀ ਤਰੀਕ ਤੈਅ ਕਰ ਦਿੱਤੀ ਹੈ। ਹੁਣ ਪੰਜਾਬ ਵਿੱਚ ਵੀ ਸਕੂਲ ਖੋਲ੍ਹਣ ਤੋਂ ਪਹਿਲਾਂ 100 ਫ਼ੀਸਦੀ ਸਟਾਫ਼ ਅਤੇ ਸਕੂਲਾਂ ਦੇ 18 ਸਾਲ ਉਮਰ ਵਾਲੇ ਵਿਦਿਆਰਥੀਆਂ ਦੀ ਵੈਕਸੀਨੇਸ਼ਨ ਨੇ ਯਕੀਨੀ ਬਣਾਉਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਪੰਜਾਬ ਸਿਹਤ ਵਿਭਾਗ ਨੇ ਵੀ ਨਿੱਜੀ ਅਤੇ ਸਰਕਾਰੀ ਸਕੂਲਾਂ ਤੋਂ ਸਟਾਫ਼ ਦੀ ਵੈਕਸੀਨੇਸ਼ਨ ਸਬੰਧੀ ਰਿਪੋਰਟ ਮੰਗੀ ਹੈ।

Mumbai: Pregnant women can get vaccinated at 35 designated centres from  today | Mumbai News

ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਮੂਹ ਸਟਾਫ਼ ਅਤੇ 18 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਵਿਦਿਆਰਥੀਆਂ ਨੂੰ ਵੈਕਸੀਨੇਸ਼ਨ ਦੀ ਪਹਿਲੀ ਡੋਜ਼ 31 ਜੁਲਾਈ ਤੱਕ ਲਵਾਉਣ ਬਾਰੇ ਲਿਖਿਆ ਹੈ।

ਸਕੱਤਰ ਐਜੂਕੇਸ਼ਨ ਦੇ ਇਸ ਪੱਤਰ ਤੋਂ ਕਿਆਸ ਲਾਏ ਜਾ ਰਹੇ ਹਨ ਕਿ ਪੰਜਾਬ ਵਿੱਚ ਵੀ ਹੁਣ ਪਿਛਲੇ ਕਰੀਬ 4 ਮਹੀਨਿਆਂ ਤੋਂ ਬੰਦ ਪਏ ਸਕੂਲਾਂ ਨੂੰ ਫਿਰ ਖੋਲ੍ਹਣ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ ਪਰ ਵਿਭਾਗ ਬਿਨਾਂ ਵੈਕਸੀਨੇਸ਼ਨ ਪ੍ਰਕਿਰਿਆ ਪੂਰੀ ਹੋਏ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦਾ ਕਿਉਂ ਕਿ ਪਹਿਲਾਂ ਜਦੋਂ ਸਕੂਲ ਖੁੱਲ੍ਹੇ ਸਨ ਤਾਂ ਸਕੂਲਾਂ ਤੋਂ ਕਾਫ਼ੀ ਅਧਿਆਪਕ ਅਤੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਏ ਸਨ ਜਦੋਂ ਕਿ ਕਈ ਥਾਵਾਂ ਤੇ ਇਲਾਕਾ ਐਸਡੀਐਮਜ਼ ਨੇ ਵੀ ਅਪਣੇ ਇਲਾਕੇ ਵਿੱਚ ਆਉਂਦੀਆਂ ਸਿੱਖਿਆ ਸੰਸਥਾਵਾਂ ਤੋਂ ਸਟਾਫ਼ ਅਤੇ ਵਿਦਿਆਰਥੀਆਂ ਦੇ ਵੈਕਸੀਨੇਸ਼ਨ ਹੋਣ ਸਬੰਧੀ ਸਰਟੀਫਿਕੇਟ ਮੰਗੇ ਹਨ।

ਪੰਜਾਬ ਸਰਕਾਰ ਵੱਲੋਂ ਪਿਛਲੇ ਹਫ਼ਤੇ ਤੋਂ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਸਮੇਤ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਸਨ ਜਿਸ ਵਿੱਚ ਸਬੰਧਿਤ ਸੰਸਥਾ ਤੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਲੱਗੀ ਹੋਣ ਦਾ ਸਰਟੀਫਿਕੇਟ ਡਿਪਟੀ ਕਮਿਸ਼ਨਰ ਕੋਲ ਜਮ੍ਹਾਂ ਕਰਾਉਣ ਦੀ ਸ਼ਰਤ ਰੱਖੀ ਗਈ ਸੀ।

ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਹੁਸਨ ਲਾਲ ਨੇ ਵੀ ਬੀਤੇ ਦਿਨੀਂ ਤਕਨੀਕੀ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਬਕਾਇਦਾ ਪੱਤਰ ਲਿਖ ਕੇ ਉਕਤ ਸੰਸਥਾਵਾਂ ਤਹਿਤ ਆਉਂਦੇ ਨਿੱਜੀ ਅਤੇ ਸਰਕਾਰੀ ਇੰਸਟੀਚਿਊਟਸ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਵੈਕਸੀਨੇਸ਼ਨ ਕਰਾਉਣ ਲਈ ਲਿਖਿਆ ਸੀ।

Click to comment

Leave a Reply

Your email address will not be published.

Most Popular

To Top