News

ਪੰਜਾਬ ’ਚ ਜ਼ੋਰਾਂ-ਸ਼ੋਰਾਂ ’ਤੇ ਸ਼ੁਰੂ ਹੋਈ ਕਣਕ ਦੀ ਸਰਕਾਰੀ ਖਰੀਦ

ਕੇਂਦਰ ਸਰਕਾਰ ਦਾ ਫੁਰਮਾਨ ਸੀ ਕਿ ਕਿਸਾਨਾਂ ਨੂੰ ਇਸ ਵਾਰ ਸਿੱਧੀ ਅਦਾਇਗੀ ਕੀਤੀ ਜਾਵੇਗੀ ਪਰ ਆੜ੍ਹਤੀਆਂ ਨੇ ਇਸ ਫ਼ੈਸਲੇ ਖਿਲਾਫ਼ ਰੋਸ ਜਤਾਉਂਦੇ ਹੋਏ ਹੜਤਾਲ ਸ਼ੁਰੂ ਕਰ ਦਿੱਤੀ ਸੀ। ਪਰ ਫਿਰ ਮਸਲਾ ਹੋਣ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲੈ ਲਈ ਸੀ। ਇਸ ਐਲਾਨ ਤੋਂ ਪਿੱਛੋਂ ਸੋਮਵਾਰ ਤੋਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਤੇ ਸ਼ੁਰੂ ਹੋ ਗਿਆ ਹੈ।

samrala grain market

ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਸਮਰਾਲਾ ਅਨਾਜ ਮੰਡੀ ਸਮੇਤ ਫੋਕਲ ਪੁਆਇੰਟ ਮਹਿਦੂਦਾਂ ਅਤੇ ਅਨਾਜ ਮੰਡੀ ਮਾਛੀਵਾੜਾ ਵਿਖੇ ਪਹੁੰਚ ਕੇ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਕੀਤਾ ਹੈ। ਇਸ ਮੌਕੇ ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਫ਼ਸਲ ਖ਼ਰੀਦ ਦੇ ਵੱਡੇ ਪੱਧਰ ’ਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ ਅਤੇ ਕਿਸੇ ਵੀ ਕਿਸਾਨ ਨੂੰ ਫ਼ਸਲ ਵੇਚਣ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਲਈ ਟੋਕਨ ਸਿਸਟਮ ਲਾਗੂ ਕੀਤਾ ਹੈ। ਇਸ ਸਿਸਟਮ ਰਾਹੀਂ ਹਰ ਕਿਸਾਨ ਦੀ ਫ਼ਸਲ 3 ਘੰਟੇ ਅੰਦਰ ਖਰੀਦਣ ਦੇ ਪ੍ਰਬੰਧ ਕੀਤੇ ਗਏ ਹਨ। ਦਸ ਦਈਏ ਕਿ 2020 ਵਿੱਚ ਜਿੱਥੇ ਪਹਿਲੇ ਦਿਨ 3100 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਉੱਥੇ ਹੀ ਸ਼ਨੀਵਾਰ ਨੂੰ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 2642 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਸ਼ਨੀਵਾਰ ਨੂੰ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਸਿਆ ਕਿ ਸੂਬੇ ਵਿੱਚ ਖਰੀਦ ਕੇਂਦਰ ਵਿਖੇ 2642 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉੱਥੇ ਹੀ ਪਨਗ੍ਰੇਨ ਨੇ ਪੰਜਾਬ ਵਿੱਚ ਜਨਤਕ ਵੰਡ ਲਈ 540 ਮੀਟ੍ਰਿਕ ਟਨ ਕਣਕ ਖਰੀਦੀ ਹੈ।

Click to comment

Leave a Reply

Your email address will not be published.

Most Popular

To Top