ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਪੰਜਾਬ ’ਚ ਜਾਰੀ ਹੋਇਆ ਨਾਈਟ ਕਰਫਿਊ, ਫਿਰ ਲੱਗੀਆਂ ਕੋਰੋਨਾ ਪਾਬੰਦੀਆਂ

ਪੰਜਾਬੀ ਲੋਕ · 04 January 2022
ਮੂਲ ਤਸਵੀਰ ਉਪਲਬਧ ਨਹੀਂ

ਕੋਰੋਨਾ ਵਾਇਰਸ ਦੇ ਕੇਸ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਾਇਆ ਗਿਆ ਹੈ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਜਾਰੀ ਰਹੇਗਾ। ਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ
ਮੂਲ ਤਸਵੀਰ ਸੰਭਾਲੀ ਨਹੀਂ ਗਈ
ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਸ ਦੇ ਨਾਲ ਹੀ ਸਿਨੇਮਾ ਘਰ, ਮਾਲ, ਰੈਸਟੋਰੈਂਟ ਅਤ ਹੋਰ ਅਦਾਰੇ 50% ਸਮਰੱਥਾ ਨਾਲ ਖੁੱਲ੍ਹਣਗੇ। ਸਫ਼ਰ ਵੀ 50% ਸਮਰੱਥਾ ਨਾਲ ਹੀ ਕੀਤਾ ਜਾਵੇਗਾ। ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਦੋਵੇਂ ਖੁਰਾਕਾਂ ਲੈ ਚੁੱਕੇ ਸਟਾਫ਼ ਨੂੰ ਹੀ ਕੰਮ ਤੇ ਆਉਣ ਦੀ ਆਗਿਆ ਹੋਵੇਗੀ। ਇਸ ਦੇ ਨਾਲ ਹੀ ਮਾਸਕ ਵੀ ਲਾਜ਼ਮੀ ਕੀਤਾ ਗਿਆ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ