ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਕਿਸਾਨ ਪਰੇਸ਼ਾਨ, ਪੁਖ਼ਤਾ ਪ੍ਰਬੰਧ ਨਾ ਹੋਣ ਦੇ ਲਾਏ ਇਲਜ਼ਾਮ

 ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਕਿਸਾਨ ਪਰੇਸ਼ਾਨ, ਪੁਖ਼ਤਾ ਪ੍ਰਬੰਧ ਨਾ ਹੋਣ ਦੇ ਲਾਏ ਇਲਜ਼ਾਮ

ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਝੋਨੇ ਦੀ ਖਰੀਦ ਨੂੰ ਲੈ ਕੇ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪਰ ਇਸ ਦੇ ਬਾਵਜੂਦ ਵੀ ਕਿਸਾਨ ਸਰਕਾਰ ਤੋਂ ਨਾਰਾਜ਼ ਚੱਲ ਰਹੇ ਹਨ। ਉਹਨਾਂ ਇਲਜ਼ਾਮ ਲਾਇਆ ਕਿ ਪਾਣੀ ਸਾਫ਼ ਸਫ਼ਾਈ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਉਹਨਾਂ ਦੀ ਕੋਈ ਸਾਰ ਨਹੀਂ ਲਈ ਗਈ।

Image

ਲੁਧਿਆਣਾ ਤੇ ਜਲੰਧਰ ਬਾਈਪਾਸ ਨੇੜੇ ਦਾਣਾ ਮੰਡੀ ਤੋਂ ਕਿਸਾਨਾਂ ਨੇ ਫ਼ਸਲ ਨੂੰ ਵੇਚਣ ਨੂੰ ਲੈ ਕੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਨਾ ਤਾਂ ਸਾਫ਼ ਪਾਣੀ ਹੈ ਅਤੇ ਨਾ ਹੀ ਸਾਫ਼ ਸਫ਼ਾਈ ਦਾ ਇੰਤਜ਼ਾਮ ਹੈ। ਉਹਨਾਂ ਅੱਗੇ ਕਿਹਾ ਕਿ ਅਧਿਕਾਰੀਆਂ ਵੱਲੋਂ ਕੋਈ ਸਾਰ ਨਹੀਂ ਲਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਜਿੱਥੇ ਉਹ ਦੋ ਦਿਨਾਂ ਤੋਂ ਮੰਡੀ ਵਿੱਚ ਆਪਣੀ ਫਸਲ ਨੂੰ ਲੈ ਕੇ ਆਏ ਨੇ ਅਤੇ ਕੋਈ ਵੀ ਇੰਤਜ਼ਾਮ ਨਾ ਹੋਣ ਕਾਰਨ ਉਹ ਖੱਜਲ ਖੁਆਰ ਹੋ ਰਹੇ ਹਨ।

Image

ਉਨ੍ਹਾਂ ਕਿਹਾ ਕਿ ਮੰਡੀ ਵਿਚ ਨਾ ਤਾਂ ਪੀਣ ਵਾਲੇ ਸਹੀ ਪਾਣੀ ਦਾ ਇੰਤਜ਼ਾਮ ਹੈ ਅਤੇ ਨਾ ਹੀ ਸਾਫ਼ ਸਫ਼ਾਈ ਦਾ ਉਨ੍ਹਾਂ ਇਹ ਵੀ ਕਿਹਾ ਕਿ ਜੋ ਸਰਕਾਰ ਵੱਲੋਂ ਕਿਸਾਨਾਂ ਨੂੰ ਸਹੂਲਤਾਂ ਦੇਣ ਦਾ ਦਾਅਵਾ ਕੀਤਾ ਹੈ ਉਹ ਖੋਖਲਾ ਸਾਬਿਤ ਹੋਇਆ ਹੈ। ਇਸ ਦੌਰਾਨ ਉਨ੍ਹਾਂ ਅਫ਼ਸਰਸ਼ਾਹੀ ਦੀ ਹਾਵੀ ਹੋਣ ਦੀ ਗੱਲ ਕਹੀ ਹੈ। ਉੱਥੇ ਹੀ ਅੱਜ ਵੱਖ ਵੱਖ ਵਿਧਾਇਕ ਆਪਣੇ ਹਲਕਿਆਂ ਵਿੱਚ ਮੰਡੀਆਂ ਦਾ ਜਾਇਜ਼ਾ ਲੈਣ ਪਹੁੰਚੇ ਹਨ।

ਮੰਡੀ ਵਿੱਚ ਜਾਇਜ਼ਾ ਲੈਣ ਪਹੁੰਚੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ, ਅੱਜ ਸੁਨਾਮ ਦਾ ਮੰਡੀ ਵਿੱਚ ਮੰਡੀਕਰਨ ਦੀ ਸ਼ੁਰੂਆਤ ਅਤੇ ਮਾਰਕੀਟਿੰਗ ਸਿਸਟਮ ਦਾ ਜਾਇਜ਼ਾ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਸਰਕਾਰ ਦੀ ਸਰਕਾਰ ਦੀ ਨਿਰਵਿਘਨ ਤਕਨੀਕ ਨੂੰ ਬਣਾਉਣ ਲਈ ਵਚਨ ਬਣਾਉਣ ਅਤੇ ਮੰਡੀਆਂ ਵਿੱਚ ਕਿਸੇ ਕਿਸਮ ਦੀ ਕਿਸਮ ਦੀ ਦਿੱਕਤ ਤਬਦੀਲੀ ਨਹੀਂ ਕੀਤੀ ਜਾ ਸਕਦੀ।

Leave a Reply

Your email address will not be published.