Punjab

ਪੰਜਾਬ ’ਚ ਠੰਡ ਨਾਲ ਲੋਕਾਂ ਦਾ ਬੁਰਾ ਹਾਲ, ਤਾਪਮਾਨ ’ਚ ਵਾਧੇ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿੱਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ। ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸ਼ਨੀਵਾਰ ਨੂੰ ਘੱਟੋ ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ। ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਾਰਨ ਦੇਸ਼ ਦੇ ਉੱਤਰ ਪੱਛਮੀ ਹਿੱਸੇ ਵੱਲ ਵਧਣ ਕਾਰਨ ਸੋਮਵਾਰ ਨੂੰ ਰਾਤ ਦੇ ਤਾਪਮਾਨ ਵਿੱਚ ਵਾਧੇ ਦੀ ਭਵਿੱਖਬਾਣੀ ਕੀਤੀ।

ਮੌਸਮ ਵਿਭਾਗ ਨੇ ਅਗਲੇ ਕੁੱਝ ਦਿਨਾਂ ਵਿੱਚ ਦੋਵਾਂ ਸੂਬਿਆਂ ਵਿੱਚ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ।

ਪੰਜਾਬ ਅਤੇ ਹਰਿਆਣਾ ਵਿੱਚ ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ ਵੀ ਆਮ ਨਾਲੋਂ ਘੱਟ ਰਿਹਾ। ਪੰਜਾਬ ਵਿੱਚ ਲੁਧਿਆਣਾ, ਪਟਿਆਲਾ, ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 22.2 ਡਿਗਰੀ ਸੈਲਸੀਅਸ, 21.8 ਡਿਗਰੀ ਸੈਲਸੀਅਸ ਅਤੇ 23.3 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਘੱਟ ਹੈ।

ਉੱਥੇ ਹੀ ਹਰਿਆਣਾ ਦੇ ਅੰਬਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 21.9 ਡਿਗਰੀ ਸੈਲਸੀਅਸ, ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਰਿਹਾ। ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਿਹਾ ਜੋ ਕਿ ਆਮ ਨਾਲੋਂ ਛੇ ਡਿਗਰੀ ਘੱਟ ਹੈ।

ਨਾਰਨੌਲ ਵਿੱਚ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਐਤਵਾਰ ਸਵੇਰ ਤੋਂ ਮੌਸਮ ਬਦਲਣਾ ਸ਼ੁਰੂ ਹੋਇਆ। ਸਵੇਰੇ ਕੁਝ ਸਮਾਂ ਚੰਗੀ ਧੁੱਪ ਰਹੀ ਪਰ ਦੁਪਹਿਰ ਸਮੇਂ ਬਦਲਵਾਈ ਹੋ ਗਈ ਜਿਸ ਨਾਲ ਸ਼ੀਤ ਲਹਿਰ ਦਾ ਦੌਰ ਵੇਖਿਆ ਗਿਆ।

ਦੀਵਾਲੀ ਮਗਰੋਂ ਪਏ ਮੀਂਹ ਤੇ ਪਹਾੜਾਂ ‘ਚ ਹੋਈ ਬਰਫਬਾਰੀ ਨੇ ਤਾਪਮਾਨ ਹੇਠਾਂ ਲਿਆਂਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ 10 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਜਨਵਰੀ ਦੀ ਠੰਢ ਲੋਕਾਂ ਨੂੰ ਨਵੰਬਰ ਵਿੱਚ ਮਹਿਸੂਸ ਹੋਣੀ ਸ਼ੁਰੂ ਹੋ ਗਈ।

ਐਤਵਾਰ ਨੂੰ ਜਲੰਧਰ ਸੂਬੇ ਦਾ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ। ਇੱਥੇ ਘੱਟੋ ਘੱਟ ਤਾਪਮਾਨ 3.6 ਡਿਗਰੀ ਰਿਹਾ। ਪਹਾੜਾਂ ਵਿੱਚ ਬਰਫਬਾਰੀ ਕਾਰਨ ਰਾਤ ਤੇ ਦਿਨ ਦਾ ਤਾਪਮਾਨ ਆਮ ਨਾਲੋਂ 4 ਡਿਗਰੀ ਹੇਠਾਂ ਚਲਾ ਗਿਆ।

Click to comment

Leave a Reply

Your email address will not be published. Required fields are marked *

Most Popular

To Top