News

ਪੰਜਾਬ ’ਚ ਧੂੜ ਭਰੀ ਹਨ੍ਹੇਰੀ ਦਾ ਕਹਿਰ, ਮੌਸਮ ਦੀ ਚੇਤਾਵਨੀ

ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਤੇਜ਼ ਧੁੱਪ ਪੈ ਰਹੀ ਹੈ। ਪਰ ਕੱਲ੍ਹ ਰਾਤ ਤੋਂ ਹੀ ਪੰਜਾਬ ਵਿੱਚ ਠੰਡੀਆਂ ਹਾਵਾਵਾਂ ਚਲਣੀਆਂ ਸ਼ੁਰੂ ਹੋ ਗਈਆਂ ਹਨ। ਦਿੱਲੀ ਵਿੱਚ ਅੱਜ ਦਾ ਵੱਧ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਹੈ ਜਦਕਿ ਘੱਟੋ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Drizzle changed weather patterns, dusty winds - Uttar Pradesh Saharanpur  Common Man Issues News

ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਅੱਜ ਦਿੱਲੀ ਵਿੱਚ ਤੇਜ਼ ਹਵਾਵਾਂ ਤੇ ਧੂੜ ਭਰੀ ਹਨ੍ਹੇਰੀ ਚੱਲ ਸਕਦੀ ਹੈ। ਦਿੱਲੀ ਐਨਸੀਆਰ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਵਧਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਐਨਸੀਆਰ, ਰਾਜਸਥਾਨ, ਉਤਰ ਪ੍ਰਦੇਸ਼ ਅਤੇ ਹਰਿਆਣਾ ਸਮੇਤ ਕਈ ਇਲਾਕਿਆਂ ਵਿੱਚ ਧੂੜ ਭਰੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ।

ਮੌਸਮ ਵਿਭਾਗ ਨੇ ਅੰਦਾਜ਼ਾ ਲਾਉਂਦਿਆ ਦੱਸਿਆ ਹੈ ਕਿ ਮੱਧ ਅਪ੍ਰੈਲ ਤੋਂ ਲੈ ਕੇ 10 ਜੂਨ ਤਕ ਤੇਜ਼ ਗਰਮੀ ਪੈ ਸਕਦੀ ਹੈ ਅਤੇ ਗਰਮ ਹਵਾਵਾਂ ਜਾਰੀ ਰਹਿਣਗੀਆਂ। ਹੋਲੀ ਵਾਲੇ ਦਿਨ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ 76 ਸਾਲਾਂ ਵਿੱਚ ਮਾਰਚ ਮਹੀਨੇ ਸਭ ਤੋਂ ਜ਼ਿਆਦਾ ਤਾਪਮਾਨ ਹੈ।

Click to comment

Leave a Reply

Your email address will not be published. Required fields are marked *

Most Popular

To Top