Punjab

ਪੰਜਾਬ ’ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਹਲਚਲ ਸ਼ੁਰੂ ਹੋ ਗਈ ਹੈ। ਨਾਭਾ ਵਿਖੇ ਪਹੁੰਚੇ ਪੀਸੀਸੀ ਵੱਲੋਂ ਨਿਯੁਕਤ ਕੀਤੀ ਅਬਜ਼ਰਬਰ ਗੁਰਸ਼ਰਨ ਕੌਰ ਰੰਧਾਵਾ ਨੇ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨਾਲ ਬੈਠਕ ਕੀਤੀ ਤੇ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਾਡੇ ਕੋਲ ਅਰਜ਼ੀਆਂ ਆਈਆਂ ਹਨ ਤੇ ਅਸੀਂ ਪਾਰਦਰਸ਼ੀ ਨਾਲ ਉਮੀਦਵਾਰਾਂ ਦੀ ਚੋਣ ਕਰ ਕੇ ਉਹਨਾਂ ਨੂੰ ਮੈਦਾਨ ਵਿੱਚ ਉਤਾਰਾਂਗੇ।

ਉੱਥੇ ਹੀ ਨਗਰ ਕੌਂਸਲ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਗੁਰਸ਼ਰਨ ਕੌਰ ਰੰਧਾਵਾ ਨੂੰ ਨਾਭਾ ਕਾਂਗਰਸ ਪਾਰਟੀ ਦੀ ਅਬਜ਼ਰਬਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅੱਜ ਨਾਭਾ ਵਿਖੇ ਪਹੁੰਚੇ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਅਸੀਂ ਪਾਰਦਰਸ਼ੀ ਨਾਲ ਇਸ ਕੰਮ ਨੂੰ ਨਿਪਟਾਉਣਗੇ।

ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ 21 ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਅਸੀਂ 12 ਤਰੀਕ ਨੂੰ ਉਮੀਦਵਾਰਾਂ ਦੀ ਲਿਸਟ ਕਾਂਗਰਸ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੂੰ ਸੌਂਪਾਂਗੇ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਜਦੋਂ ਮਰਜ਼ੀ ਹੋ ਜਾਣ, ਉਹ ਤਿਆਰ ਹਨ।

ਧਰਮਸੋਤ ਨੇ ਕਿਹਾ ਕਿ ਹਰ ਇਕ ਵਾਰਡ ਵਿੱਚੋਂ ਚਾਰ-ਚਾਰ ਉਮੀਦਵਾਰਾਂ ਦੀਆਂ ਅਰਜ਼ੀਆਂ ਆ ਰਹੀਆਂ ਹਨ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿੱਚ ਭਾਰੀ ਉਤਸ਼ਾਹ ਹੈ।

Click to comment

Leave a Reply

Your email address will not be published. Required fields are marked *

Most Popular

To Top