News

ਪੰਜਾਬ ’ਚ ਨਹੀਂ ਰੁਕ ਰਿਹਾ ਵਾਰਦਾਤਾਂ ਦਾ ਸਿਲਸਿਲਾ, ਮੇਲੇ ਤੋਂ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕਤਲ

ਪੰਜਾਬ ਵਿੱਚ ਹਰ ਦੂਜੇ-ਚੌਥੇ ਦਿਨ ਫਾਈਰਿੰਗ ਦੀਆਂ ਘਟਨਾਵਾਂ ਵੇਖਣ ਨੂੰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਦੋਨਾਂ ਤੇਲੁ ਮਲ ਦਾ ਹੈ। ਇੱਥੇ ਕਾਰਜ ਸਿੰਘ ਨਾਮ ਦੇ ਵਿਅਕਤੀ ਦੀ ਮਬੋਕੇ ਪਿੰਡ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮ੍ਰਿਤਕ ਕਾਰਜ ਸਿੰਘ ਦੀ ਉਮਰ ਕਰੀਬ 35 ਸਾਲ ਸੀ।

Six arrested in Telangana for killing three of a family: Police | Latest  News India - Hindustan Times

ਵਾਰਦਾਤ ਮਗਰੋਂ ਉਸ ਦੀ ਮ੍ਰਿਤਕ ਦੇਹ ਨੂੰ ਸਿਵਿਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।ਇਸ ਹਮਲੇ ਵਿਚ ਕਾਰਜ ਦਾ ਛੋਟਾ ਭਰਾ ਵੀ ਜ਼ਖਮੀ ਹੋਇਆ ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਦਾ ਮਾਮਲਾ ਵੀ ਦਸਿਆ ਜਾ ਰਿਹਾ ਹੈ। ਕਾਰਜ ਸਿੰਘ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਸੀ ਅਤੇ ਅੱਜ ਜਦੋਂ ਕਾਰਜ ਮੇਲਾ ਦੇਖ ਕੇ ਵਾਪਿਸ ਆ ਰਿਹਾ ਸੀ ਇਸ ਦੌਰਾਨ ਘਰ ਦੇ ਰਸਤੇ ਵਿੱਚ ਹਮਲਾਵਰ ਰਸਤਾ ਰੋਕ ਖੜੇ ਹੋਏ ਸੀ।

ਉਨ੍ਹਾਂ ਨੇ ਸਿੱਧਾ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਦੱਸਿਆ ਕਿ ਹਮਲਾਵਰ 20 ਤੋਂ 25 ਜਾਣੇ ਸੀ ਜਿਨ੍ਹਾਂ ਨੇ ਉਸ ਦੇ ਭਰਾ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਉਸਦੇ ਭਰਾ ਦੀ ਮੌਤ ਹੋ ਗਈ। ਉਸ ਨੇ ਇਹ ਵੀ ਦੱਸਿਆ ਕਿ ਹਮਲਾਵਰਾਂ ਨੇ ਉਸ ‘ਤੇ ਵੀ ਤੇਜ ਧਾਰ ਹਥਿਆਰ ਨਾਲ ਹਮਲਾ ਕੀਤਾ।

ਡੀ ਐਸ ਪੀ ਯਾਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਅਤੇ ਕਾਰਜ ਸਿੰਘ ਦੀ ਗੋਲੀਆਂ ਲਗਨ ਨਾਲ ਮੌਤ ਹੋ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

Click to comment

Leave a Reply

Your email address will not be published.

Most Popular

To Top