ਪੰਜਾਬ ’ਚ ਪਵੇਗਾ ਮੀਂਹ? ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ  

 ਪੰਜਾਬ ’ਚ ਪਵੇਗਾ ਮੀਂਹ? ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ  

ਉੱਤਰੀ ਭਾਰਤ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਜਿੱਥੇ ਦੱਖਣੀ ਸੂਬਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਉੱਥੇ ਹੀ ਪਹਾੜਾਂ ਵਿੱਚ ਪੈ ਰਹੀ ਬਰਫ਼ਬਾਰੀ ਕਾਰਨ ਦੋਹਰੀ ਮਾਰ ਪੈ ਰਹੀ ਹੈ। ਮੌਸਮ ਵਿਭਾਗ ਨੇ ਮੌਸਮ ਬਾਰੇ ਇਕ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ‘ਚ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੇ ਨਾਲ ਬਾਰਿਸ਼ ਹੋ ਸਕਦੀ ਹੈ।

Punjab Weather Forecast Today 27 July 2022 IMD Alert For Rain In Amritsar  Jalandhar Ludhiana Patiala News | Punjab Weather Forecast Today: पंजाब में  आज से भारी बारिश और बिजली गिरने की

ਇਸ ਦੇ ਨਾਲ ਹੀ ਦੱਖਣ ਦੇ ਕੁਝ ਰਾਜਾਂ ਵਿੱਚ ਅਗਲੇ ਦੋ ਦਿਨਾਂ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਆਪਣੇ ਟਵੀਟ ਵਿਚ ਦੱਸਿਆ ਹੈ ਕਿ ਅਗਲੇ ਦੋ ਦਿਨਾਂ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਕਾਰਨ ਇਲਾਕੇ ਵਿਚ ਠੰਢ ਵਧਣ ਦਾ ਅਨੁਮਾਨ ਹੈ।

ਉੱਤਰਾਖੰਡ ਵਿਚ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੇਰਲ ਤੱਟ ਅਤੇ ਇਸ ਦੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਵਿਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਅਗਲੇ 24 ਘੰਟਿਆਂ ਵਿੱਚ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ।

Leave a Reply

Your email address will not be published.