ਪੰਜਾਬ ’ਚ ਪੁਰਾਣੀ ਪੈਨਸ਼ਨ ਸਕੀਮ ਦਾ ਸਰਕਾਰੀ ਖ਼ਜ਼ਾਨੇ ’ਤੇ ਪੈ ਸਕਦਾ ਹੈ 10 ਹਜ਼ਾਰ ਕਰੋੜ ਦਾ ਬੋਝ!

 ਪੰਜਾਬ ’ਚ ਪੁਰਾਣੀ ਪੈਨਸ਼ਨ ਸਕੀਮ ਦਾ ਸਰਕਾਰੀ ਖ਼ਜ਼ਾਨੇ ’ਤੇ ਪੈ ਸਕਦਾ ਹੈ 10 ਹਜ਼ਾਰ ਕਰੋੜ ਦਾ ਬੋਝ!

ਪੰਜਾਬ ਸਰਕਾਰ ਸੂਬੇ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਭਾਵਨਾ ਤੇ ਕਾਰਜਪ੍ਰਣਾਲੀ ਬਾਰੇ ਘੋਖ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Provision for extending benefits under old pension scheme to family of  missing Central Govt employees

ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਸਰਕਾਰ ਲਈ ਇਹ ਕੰਮ ਕਰਨਾ ਸੌਖਾ ਨਹੀਂ। ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣ ਨਾਲ ਸੂਬਾ ਸਰਕਾਰ ਤੇ 10 ਹਜ਼ਾਰ ਕਰੋੜ ਰੁਪਏ ਸਲਾਨਾ ਦਾ ਬੋਝ ਵਧੇਗਾ। ਪੰਜਾਬ ਸਰਕਾਰ ਪਹਿਲਾਂ ਹੀ ਕਰਜ਼ੇ ਹੇਠ ਦੱਬੀ ਹੋਈ ਹੈ। ਪੰਜਾਬ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮੁਫ਼ਤ ਕਰਨ ਦੇ ਫ਼ੈਸਲੇ ਨਾਲ ਖ਼ਜ਼ਾਨ ਤੇ ਵਿੱਤੀ ਬੋਝ ਵਧਿਆ ਹੈ।

ਪੰਜਾਬ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਦੱਸ ਦਈਏ ਕਿ ਸਾਲ 2004 ਤੋਂ ਪੁਰਾਣੀ ਪੈਨਸ਼ਨ ਸਕੀਮ ਬੰਦ ਕਰਕੇ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਪੰਜਾਬ ਦੀਆਂ ਮੁਲਾਜ਼ਮ ਜੱਥੇਬੰਦੀਆਂ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸਮੇਂ-ਸਮੇਂ ਤੇ ਸੂਬਾ ਸਰਕਾਰਾਂ ਖਿਲਾਫ਼ ਰੋਸ ਪ੍ਰਦਰਸ਼ਨ ਕਰਦੀਆਂ ਆਈਆਂ ਹਨ। ਮੁਲਾਜ਼ਮ ਜੱਥੇਬੰਦੀਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਕਿ ਜੇ ਕਾਂਗਰਸ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਤਾਂ ਉਹਨਾਂ ਨੂੰ ਚੋਣਾਂ ਵਿੱਚ ਖਮਿਆਜ਼ਾ ਭੁਗਤਣਾ ਪਵੇਗਾ।

Leave a Reply

Your email address will not be published.