News

ਪੰਜਾਬ ’ਚ ਫਿਰ ਦਿੱਸਿਆ ਪਾਕਿਸਤਾਨੀ ਡਰੋਨ, ਇੱਕ ਨੂੰ ਮਾਰਨ ਬੀਐਸਐਫ ਕਾਮਯਾਬ

ਪੰਜਾਬ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦੀ ਘੁਸਪੈਠ ਹੋਈ ਹੈ। ਸ਼ਨੀਵਾਰ ਨੂੰ ਅੰਤਰਰਾਸ਼ਟਰੀ ਸਰਹੱਦ ਤੇ ਇਕੱਠੇ ਦੋ ਡਰੋਨ ਦੇਖੇ ਗਏ। ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਨਾਲ ਇਕ ਡਰੋਨ ਨੂੰ ਮਾਰ ਦਿੱਤਾ ਹੈ। ਹੁਣ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਦੇ ਜਵਾਨਾਂ ਨੇ ਕਰੀਬ 50 ਰਾਊਂਡ ਫਾਇਰ ਕੀਤੇ। ਸਰਚ ਅਭਿਆਨ ਵਿੱਚ ਬੀਐਸਐਫ ਦੇ ਜਵਾਨਾਂ ਨਾਲ ਪੰਜਾਬ ਪੁਲਿਸ ਦੇ ਜਵਾਨ ਵੀ ਜੁਟੇ ਹੋਏ ਹਨ।

Pakistani drone spotted in Punjab's Bamial, flies back after BSF opens  fire- The New Indian Express

ਬੀਤੀ ਰਾਤ ਨੂੰ ਹੀ ਬੀਐਸਐਫ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵੱਲੋਂ ਘੁਸਪੈਠ ਜਾਂ ਡਰੋਨ ਭੇਜਣ ਦੀ ਹਰਕਤ ਹੋ ਸਕਦੀ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ। ਸ਼ਨੀਵਾਰ ਸਵੇਰੇ ਰਾਜੋਕੇ ਪੋਸਟ ਕੋਲ ਸਰਹੱਦ ਤੋਂ ਪਾਰ ਪਾਕਿਸਤਾਨ ਵੱਲੋਂ ਇਕੱਠੇ ਦੋ ਡਰੋਨ ਭਾਰਤੀ ਸਰਹੱਦ ਵਿੱਚ ਘੁੰਮਦੇ ਵਿਖਾਈ ਦਿੱਤੇ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਦੋਵਾਂ ਪਾਕਿਸਤਾਨੀ ਡਰੋਨ ਤੇ ਫਾਇਰਿੰਗ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਕਰੀਬ 50 ਰਾਊਂਡ ਫਾਇਰ ਕੀਤੇ ਅਤੇ ਇਸ ਦੌਰਾਨ ਇਕ ਡਰੋਨ ਨੂੰ ਮਾਰਨ ਵਿੱਚ ਕਾਮਯਾਬ ਹੋਏ। ਪਰ ਡਰੋਨ ਡਿੱਗਣ ਦੀ ਪੁਸ਼ਟੀ ਨਹੀਂ ਹੋਈ। ਬੀਐਸਐਫ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ। ਭਿੱਖਵਿੰਡ ਦੇ ਡੀਸੀਪੀ ਲਖਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੂਰੇ ਖੇਤਰ ਵਿੱਚ ਅਜੇ ਖੋਜ ਮੁਹਿੰਮ ਜਾਰੀ ਹੈ।

ਬੀਐਸਐਫ ਦੇ ਸੂਤਰਾਂ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਦੀ ਰਾਤ ਨੂੰ ਹੀ ਹਰਕਤਾਂ ਮਹਿਸੂਸ ਹੋ ਗਈਆਂ ਸਨ ਅਤੇ 1 ਵਜੇ ਕਰੀਬ ਡ੍ਰੋਨ ਦੀ ਆਵਾਜ਼ ਮਹਿਸੂਸ ਹੋਈ ਸੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਸਵੇਰੇ 4 ਵਜੇ ਤੋਂ ਹੀ ਖੋਜ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਕਈ ਅੱਤਵਾਦੀ ਵੀ ਕਾਬੂ ਕੀਤੇ ਗਏ ਹਨ। ਥਾਣਾ ਖਾਲੜਾ ਦੇ ਪਿੰਡ ਰਾਜੋਕੇ ਨੂੰ ਪੁਲਿਸ ਨੇ ਘੇਰ ਲਿਆ ਹੈ। ਬੀਐਸਐਫ ਨੂੰ ਪੱਟੀ ਪਾਲੋ, ਲਾਖਨਾ, ਮਦੱਰ ਮਥੁਰਾ ਭਾਗੀ, ਜਾਂ ਤਾਰਾ ਸਿੰਘ ਵਿੱਚ ਵੀ ਅਲਰਟ ਕੀਤਾ ਗਿਆ ਹੈ।

Click to comment

Leave a Reply

Your email address will not be published.

Most Popular

To Top