ਪੰਜਾਬ ’ਚ ਫਿਰ ਹੋਣਾ ਸੀ ਵੱਡਾ ਧਮਾਕਾ? ਪੁਲਿਸ ਨੇ ਅੰਮ੍ਰਿਤਸਰ ‘ਚ ਪੰਜ ਕਿਲੋ RDX ਫੜਿਆ

ਪੰਜਾਬ ਵਿੱਚ ਚੋਣਾਂ ਹੋਣ ਨੂੰ 1 ਮਹੀਨਾ ਹੀ ਬਾਕੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਮਾਹੌਲ ਗਰਮਾਇਆ ਹੋਇਆ ਹੈ। ਪੰਜਾਬ ਵਿੱਚ ਪਹਿਲਾਂ ਵੀ ਕੁਝ ਘਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਹੁਣ ਇੱਕ ਵਾਰ ਫਿਰ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਬਾਰਡਰ ਦੇ ਨੇੜੇ ਐਸਟੀਐਫ ਨੇ ਖੇਤਾਂ ਦੇ ਬਾਰੂਦ ਦੀ ਵੱਡੀ ਖੇਪ ਫੜੀ ਹੈ। ਅੰਮ੍ਰਿਤਸਰ ਵਿੱਚ ਪੰਜ ਕਿਲੋ RDX ਪੁਲਿਸ ਵੱਲੋਂ ਫੜਿਆ ਗਿਆ ਹੈ।

ਪਾਕਿਸਤਾਨ ਬਾਰਡਰ ਨੇੜੇ ਐਸਟੀਐਫ ਨੇ ਖੇਤਾਂ ਦੇ ਬਾਰੂਦ ਦੀ ਵੱਡੀ ਖੇਪ ਫੜੀ ਹੈ। ਪੁਲਿਸ ਸੂਤਰਾਂ ਮੁਤਾਬਕ ਐਸਟੀਐਫ ਨੇ ਖੇਤਾਂ ਵਿੱਚ ਦਬਾਇਆ ਗਿਆ RDX, 3 ਡੇਟੋਨੇਟਰ, ਬੰਬ ਨੂੰ ਸ਼ਕਤੀਸ਼ਾਲੀ ਬਣਾਉਣ ਵਾਲਾ ਸਮਾਨ ਬਰਾਮਦ ਕੀਤਾ ਹੈ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਧਨੋਏ ਕਲਾਂ ਤੋਂ ਅੱਜ ਸਵੇਰੇ ਦੋ ਕਿਲੋ ਧਮਾਕਾਖੇਜ਼ ਸਮੱਗਰੀ ਸੁਰੱਖਿਆ ਬਲਾਂ ਨੇ ਬਰਾਮਦ ਕੀਤੀ।

ਸੂਤਰਾਂ ਅਨੁਸਾਰ ਇਹ ਸਮਗਰੀ 26 ਜਨਵਰੀ ਮੌਕੇ ਕੋਈ ਵੱਡਾ ਧਮਾਕਾ ਕਰਨ ਲਈ ਭੇਜੀ ਗਈ ਹੈ। ਖੁਫੀਆ ਏਜੰਸੀਆਂ ਨੂੰ ਖਦਸ਼ਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਧਮਾਕੇ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਇਸ ਬਾਬਤ ਪੁਲਿਸ ਨੇ ਦੱਸਿਆ ਕਿ ਅਟਾਰੀ ਸਰਹੱਦ ਤੋਂ ਡੇਢ ਕਿਲੋਮੀਟਰ ਦੂਰ ਧਨੋਆ ਕਲਾਂ ਤੋਂ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
ਇਸ ਦੌਰਾਨ 5 ਕਿਲੋ ਆਰਡੀਐਕਸ ਬਰਾਮਦ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਸਮੱਗਰੀ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਲਈ ਵਰਤੀ ਜਾਣੀ ਸੀ। ਸਪੈਸ਼ਲ ਟਾਸਕ ਫੋਰਸ ਨੂੰ ਇਸ ਸਮੱਗਰੀ ਦੇ ਪੰਜਾਬ ਆਉਣ ਦੀ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾ ਕੇ ਕਾਰਵਾਈ ਕੀਤੀ ਗਈ।
ਅਹਿਮ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ 18 ਦਸੰਬਰ ਦੀ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਥੋੜੇ ਦਿਨਾਂ ਬਾਅਦ ਲੁਧਿਆਣਾ ਕੰਪਲੈਕਸ ਕੋਰਟ ਵਿੱਚ ਵੀ ਧਮਾਕਾ ਕੀਤਾ ਜਾਂਦਾ ਹੈ।
