News

ਪੰਜਾਬ ’ਚ ਬਣਾਏ ਜਾ ਸਕਦੇ ਨੇ ਦੋ ਉਪ ਮੁੱਖ ਮੰਤਰੀ!ਸੁਨੀਲ ਜਾਖੜ ਦੇ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ

ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ ‘ਤੇ ਚਰਚਾ ਚੱਲ ਰਹੀ ਹੈ। ਉੱਧਰ ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨਗੇ ਪਰ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ। ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਕਾਂਗਰਸੀ ਵਿਧਾਇਕ ਅਤੇ ਆਗੂ ਗੁਲਦਸਤੇ ਤੇ ਮਠਿਆਈਆਂ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਾਂਗਰਸ ਵਲੋਂ ਉਹਨਾਂ ਨੂੰ ਕੈਬਨਿਟ ਵਿਚ ਬਿਹਤਰੀਨ ਅਹੁਦਾ ਦਿੱਤਾ ਗਿਆ ਅਤੇ ਉਹਨਾਂ ਦੇ ਪਰਿਵਾਰ ਨੂੰ ਅਹੁਦਿਆਂ ਦਾ ਕੋਈ ਲਾਲਚ ਨਹੀਂ ਹੈ।

ਇਸ ਦੇ ਨਾਲ ਰੰਧਾਵਾ ਨੇ ਕਿਹਾ ਕਿ ਕਾਂਗਰਸ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਵੱਧ ਸਨਮਾਨ ਮਿਲਿਆ ਹੈ ਅਤੇ ਉਹ ਉਹਨਾਂ ਦਾ ਸਮਰਥਨ ਕਰ ਰਹੇ ਸੀ ਪਰ ਜਦੋਂ ਮੁੱਖ ਮੰਤਰੀ ਕੈਪਟਨ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਉਹਨਾਂ ਵੱਲੋਂ ਸੀਐਮ ਨੂੰ ਬਦਲਣ ਦੀ ਮੰਗ ਕੀਤੀ ਗਈ।

Click to comment

Leave a Reply

Your email address will not be published.

Most Popular

To Top