News

ਪੰਜਾਬ ’ਚ ਬਣੇਗਾ ਈਵੀ ਪ੍ਰੋਡਕਸ਼ਨ ਸੈਂਟਰ, ਟਾਟਾ ਟੈਕਨਾਲੋਜੀਸ ਦੇ ਵਫ਼ਦ ਨੇ ਸੀਐਮ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਟਾਟਾ ਟੈਕਨਾਲੋਜੀਸ ਦੇ ਇੱਕ ਵਫ਼ਦ ਨਾਲ ਉਹਨਾਂ ਦੀ ਸਰਕਾਰੀ ਰਿਹਾਇਸ਼ ਤੇ ਮੁਲਾਕਾਤ ਕੀਤੀ ਹੈ। ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਦੇ ਉਦੇਸ਼ ਨਾਲ ਇੱਕ ਵੱਡੀ ਪਹਿਲਕਦਮੀ ਵਿੱਚ ਟਾਟਾ ਟੈਕਨਾਲੋਜੀ ਨੇ ਪੰਜਾਬ ਵਿੱਚ ਆਪਣੀ ਇਲੈਕਟ੍ਰਿਕ ਵਹੀਕਲ ਪ੍ਰੋਡਕਸ਼ਨ ਸੈਂਟਰ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ।

ਵਿਚਾਰ ਵਟਾਂਦਰੇ ਦੌਰਾਨ ਟਾਟਾ ਟੈਕਨਾਲੋਜੀ ਦੇ ਗਲੋਬਲ ਸੀਈਓ ਵਾਰੇਨ ਹੈਰਿਸ ਪ੍ਰਧਾਨ ਗਲੋਬਲ ਐਚਆਰ ਅਤੇ ਆਈਟੀ ਪਵਨ ਭਗੇਰੀਆ ਵਾਲੇ ਇੱਕ ਵਫ਼ਦ ਨੇ ਰਾਜ ਵਿੱਚ ਮੌਜੂਦਾ 250 ਕਰੋੜ ਰੁਪਏ ਦੇ ਨਿਵੇਸ਼ ਅਤੇ ਭਵਿੱਖ ਵਿੱਚ 1600 ਕਰੋੜ ਰੁਪਏ ਦੇ ਨਿਵੇਸ਼ ਨਾਲ ਇਸ ਯੂਨਿਟ ਨੂੰ ਸਥਾਪਤ ਕਰਨ ਵਿਚ ਡੂੰਘੀ ਦਿਲਚਸਪੀ ਦਿਖਾਈ।

ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਟਾਟਾ ਟੈਕਨਾਲੋਜੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਅਜਿਹੇ ਪ੍ਰੋਜੈਕਟਾਂ ਰਾਹੀਂ ਇੱਥੇ ਰੋਜ਼ਗਾਰ ਦੇ ਵਧੀਆ ਮੌਕੇ ਪੈਦਾ ਕਰਕੇ ਵਿਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀ ਨੌਜਵਾਨਾਂ ਦੇ ਰੁਝਾਨ ਨੂੰ ਵਾਪਸ ਲਿਆਵੇ।

ਸੀਐਮ ਨੇ ਇੱਕ ਹੋਰ ਟਵੀਟ ਕੀਤਾ ਕਿ, ਅੱਜ ਆਸਟ੍ਰੇਲੀਆ ਦੇ ਰਾਜਦੂਤ Aus HC India ਦੇ ਨਾਲ ਪੰਜਾਬ ਦੇ ਕਈ ਮੁੱਦਿਆਂ ਨੂੰ ਲੈਕੇ ਬਹੁਤ ਵਧੀਆ ਚਰਚਾ ਹੋਈ। ਆਸਟ੍ਰੇਲੀਆ ਵਿੱਚ ਖੇਤੀ ਤੇ ਹੋਰ ਚੀਜ਼ਾਂ ਲਈ ਮਾਡਰਨ ਤਕਨੀਕਾਂ ਵਰਤੀਆਂ ਜਾਂਦੀਆਂ ਹਨ। ਪੰਜਾਬ ਦੇ ਮੌਸਮ ਅਤੇ ਹਾਲਾਤਾਂ ਅਨੁਸਾਰ ਇਨ੍ਹਾਂ ਤਕਨੀਕਾਂ ਨੂੰ ਇੱਥੇ ਵੀ ਲਾਗੂ ਕਰਾਂਗੇ ਅਤੇ ਖੇਤੀ ਨੂੰ ਮੁੜ ਤੋਂ ਲਾਹੇਵੰਦ ਧੰਦਾ ਬਣਾਵਾਂਗੇ।

Click to comment

Leave a Reply

Your email address will not be published.

Most Popular

To Top