News

ਪੰਜਾਬ ’ਚ ਬੰਦ ਹੋਏ 5 ਯੂਨਿਟ, ਲੰਬੇ ਕੱਟਾਂ ਨਾਲ ਲੋਕਾਂ ਦਾ ਬੁਰਾ ਹਾਲ

ਪੰਜਾਬ ਤੇ ਬਿਜਲੀ ਸੰਕਟ ਬਹੁਤ ਗਹਿਰਾ ਹੋ ਗਿਆ ਹੈ। ਪੰਜਾਬ ਦੇ 5 ਯੂਨਿਟ ਬੰਦ ਹੋ ਗਏ ਹਨ। ਇਹ ਹਾਲਾਤ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਹਨ। ਸੂਬੇ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿੱਚ ਲੱਗੇ ਉੱਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਦੋ ਯੂਨਿਟ ਬੰਦ ਹੋ ਗਏ ਹਨ ਪਰ ਪ੍ਰਬੰਧਕਾਂ ਮੁਤਾਬਕ ਇੱਕ ਯੂਨਿਟ ਬੰਦ ਹੈ।

Lebanon runs out of electricity due to fuel shortage; outage to continue  for few days

ਪੰਜਾਬ ਵਿੱਚ ਕੋਲੇ ਦੀ ਘਾਟ ਹੋਣ ਕਾਰਨ ਥਰਮਲਾਂ ਦੇ ਕੁੱਲ 5 ਯੂਨਿਟ ਬੰਦ ਹੋ ਚੁੱਕੇ ਹਨ। ਜੇ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ਵਿੱਚ ਹੋਰ ਯੂਨਿਟ ਬੰਦ ਹੋ ਜਾਣਗੇ। ਇਸ ਲਈ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਸ ਦਾ ਸਿੱਧਾ ਅਸਰ ਉਦਯੋਗਾਂ ਤੇ ਹੋਰ ਕਾਰੋਬਾਰ ਤੇ ਪੈ ਰਿਹਾ ਹੈ।

ਖੇਤੀ ਖੇਤਰ ਵੀ ਬਿਜਲੀ ਕੱਟਾਂ ਕਰਕੇ ਪ੍ਰਭਾਵਿਤ ਹੋ ਰਿਹਾ ਹੈ। ਪਾਵਰਕੌਮ ਦੇ ਸੀਐਮਡੀ ਏ. ਵੇਣੂਪ੍ਰਸ਼ਾਦ ਦਾ ਕਹਿਣਾ ਹੈ ਕਿ ਕੋਲੇ ਦੇ ਘੱਟ ਉਤਪਾਦਨ ਕਾਰਨ ਭਾਰਤ ਦੇ ਸਾਰੇ ਥਰਮਲ ਪਾਵਰ ਪਲਾਂਟਾਂ ਵਿੱਚ ਹੀ ਅਜਿਹੀ ਸਥਿਤੀ ਬਣੀ ਹੋਈ ਹੈ ਪਰ ਪੰਜਾਬ ਵਾਸੀਆਂ ਨੂੰ ਨਿਰਵਿਘਟ ਬਿਜਲੀ ਸਪਲਾਈ ਦੇਣ ਦੇ ਸਾਰੇ ਸੰਭਵ ਤਰੀਕਿਆਂ ਦੀ ਪੜਚੋਲ ਕੀਤੀ ਜਾ ਰਹੀ ਹੈ।

ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕੋਲ ਇੰਡੀਆ ਲਿਮਟਿਡ ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਤੈਅ ਕੋਟੇ ਮੁਤਾਬਕ ਸੂਬੇ ਲਈ ਕੋਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਜਿੱਥੇ ਵੀ ਝੋਨੇ ਦੀ ਫ਼ਸਲ ਪੱਕਣ ਤੱਕ ਸਿੰਚਾਈ ਲਈ ਬਿਜਲੀ ਦੀ ਜ਼ਰੂਰਤ ਹੈ, ਉੱਥੇ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦੇ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਦੇਸ਼ ’ਚ ਕੋਲੇ ਦੇ ਸੰਕਟ ਦੇ ਬਾਵਜੂਦ ਪੰਜਾਬ ’ਚ ਬਲੈਕ ਆਊਟ ਵਰਗੀ ਸਥਿਤੀ ਪੈਦਾ ਨਹੀਂ ਹੋਣ ਦੇਵੇਗੀ।

ਨਾਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬਿਜਲੀ ਸੰਕਟ ਦੇ ਹੱਲ ਲਈ ਪੁਖਤਾ ਇੰਤਜ਼ਾਮ ਕੀਤੇ ਹਨ, ਜਿਸ ਕਰਕੇ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਕੋਲੇ ਦੀ ਖ਼ੇਪ ਦੀ ਸਪੈਸ਼ਲ ਰੇਲਗੱਡੀ ਬਹੁਤ ਜਲਦ ਪੰਜਾਬ ਪਹੁੰਚ ਰਹੀ ਹੈ।

Click to comment

Leave a Reply

Your email address will not be published.

Most Popular

To Top