ਪੰਜਾਬ ’ਚ ਮਾਲ ਗੱਡੀਆਂ ਚਲਾਉਣ ਨੂੰ ਲੈ ਕੇ ਕੇਂਦਰ ਦਾ ਵੱਡਾ ਦਾਅਵਾ

ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਪੱਟੜੀਆਂ ਤੇ ਧਰਨੇ ਲਗਾਏ ਗਏ ਸਨ ਪਰ ਬਾਅਦ ਵਿੱਚ ਉਹਨਾਂ ਨੇ ਧਰਨੇ ਚੁੱਕ ਲਏ ਸਨ। ਹੁਣ ਰੇਲ ਪੱਟੜੀਆਂ ਖਾਲੀ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਰੋਕੀਆਂ ਹੋਈਆਂ ਹਨ। ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲ ਆਵਾਜਾਈ ਚਾਲੂ ਕਰਵਾਉਣ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਪੰਜਾਬ ਵਿੱਚ ਰੇਲਵੇ ਟ੍ਰੈਕ ਖਾਲੀ ਕਰਵਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਮਾਲ ਗੱਡੀ ਵਿੱਚ ਸਿਰਫ ਦੋ ਲੋਕ ਹੀ ਹੁੰਦੇ ਹਨ ਜੇ ਉਹਨਾਂ ਨੂੰ ਕੁੱਝ ਹੋ ਗਿਆ ਤਾਂ ਕੌਣ ਜ਼ਿੰਮੇਵਾਰ ਹੈ। ਉਹਨਾਂ ਅੱਗੇ ਕਿਹਾ ਕਿ ਰੇਲ ਚਾਲੂ ਕਰਨਾ ਸਾਰਿਆਂ ਦੇ ਹਿੱਤ ਵਿੱਚ ਹਨ ਪਰ ਇਸ ਦੇ ਲਈ ਸੂਬਾ ਸਕਰਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਟ੍ਰੈਕ ਖਾਲੀ ਕਰਵਾਉਣੇ ਚਾਹੀਦੇ ਹਨ।
ਦੱਸ ਦੇਈਏ ਕਿ ਕੇਂਦਰੀ ਰੇਲ ਮੰਤਰਾਲੇ ਵੱਲੋਂ ਅਗਲੇ ਹੁਕਮਾਂ ਤੱਕ ਪੰਜਾਬ ਲਈ ਮਾਲ ਗੱਡੀਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਜਿਸ ਦੇ ਸਿੱਟੇ ਵਜੋਂ ਜੰਮੂ ਕਸ਼ਮੀਰ ਨੂੰ ਤੇਲ ਉਤਪਾਦ ਦੀ ਸਪਲਾਈ ਸੜਕ ਰਸਤੇ ਕਰ ਦਿੱਤੀ ਗਈ ਹੈ। ਉਧਰ ਪੰਜਾਬ ਵਿੱਚ ਵੀ ਮਾਲ ਗੱਡੀਆਂ ਬੰਦ ਹੋਣ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੇ ਭੰਡਾਰ ਮੁੱਕ ਚੁੱਕੇ ਹਨ।
ਖਾਦ ਦੀ ਸਪਲਾਈ ਨੂੰ ਲੈ ਕੇ ਵੀ ਕਿਸਾਨਾਂ ਦੇ ਫ਼ਿਕਰ ਵਧ ਗਏ ਹਨ। ਰੇਲ ਵਿਭਾਗ ਨੇ 7 ਨਵੰਬਰ ਤਕ ਰੇਲ ਆਵਾਜਾਈ ਰੋਕ ਦਿੱਤੀ ਹੈ। ਕੇਂਦਰ ਸਰਕਾਰ ਨੂੰ ਇਸ ਦਾ ਗੱਲ ਦਾ ਵੀ ਡਰ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੋਈ ਅਣ ਸੁਖਾਵੀਂ ਘਟਨਾ ਵਾਪਰ ਗਈ ਤਾਂ ਕੌਣ ਜ਼ਿੰਮੇਵਾਰ ਹੋਵੇਗਾ। ਕਿਸਾਨ ਅੰਦੋਲਨ ਦੌਰਾਨ ਕਿਸੇ ਪਾਸਿਓਂ ਵੀ ਰੇਲਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਅਤੇ ਅੰਦੋਲਨ ਸ਼ਾਂਤੀਪੂਰਨ ਚੱਲ ਰਿਹਾ ਹੈ।
