Punjab

ਪੰਜਾਬ ’ਚ ਮਾਲ ਗੱਡੀਆਂ ’ਤੇ ਰੋਕ ਕਾਰਨ ਹੋਈ ਯੂਰੀਆ ਦੀ ਘਾਟ

ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਤੇ ਰੋਕ ਲਗਾਈ ਗਈ ਹੈ। ਮਾਲ ਗੱਡੀਆਂ ਰੱਦ ਹੋਣ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਲਈ ਯੂਰੀਆ ਦੀ ਭਾਰੀ ਘਾਟ ਹੋ ਗਈ ਹੈ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਇਸ ਕਾਰਨ ਪ੍ਰਭਾਵਿਤ ਹੋ ਸਕਦੀ ਹੈ।

ਇਸ ਸਮੇਂ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਯੂਰੀਆ ਅਤੇ ਡੀਏਪੀ ਦੀ ਲੋੜ ਹੈ। ਖੇਤੀਬਾੜੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ, “ਸੂਬੇ ਵਿੱਚ ਯੂਰੀਆ ਦੀ ਘਾਟ ਹੈ।” ਉਹਨਾਂ ਕਿਹਾ ਕਿ ਪੰਜਾਬ ਵਿੱਚ ਹਾੜੀ ਦੇ ਸੀਜ਼ਨ ਲਈ 14.50 ਲੱਖ ਟਨ ਯੂਰੀਆ ਦੀ ਜ਼ਰੂਰਤ ਹੈ।

ਪਰ ਸੂਬੇ ਵਿੱਚ ਸਿਰਫ਼ 75000 ਟਨ ਯੂਰੀਆ ਹੀ ਮੌਜੂਦ ਹੈ। ਚਾਰ ਲੱਖ ਟਨ ਯੂਰੀਆ ਦੀ ਖੇਪ ਅਕਤੂਬਰ ਵਿੱਚ ਆਉਣੀ ਸੀ। ਪਰ ਸਿਰਫ ਇਕ ਲੱਕ ਟਨ ਦੀ ਆਮਦ ਹੋਈ ਹੈ। ਨਵੰਬਰ ਮਹੀਨੇ ਤੋਂ ਹੀ ਕਣਕ ਦੀ ਬਿਜਾਈ ਸ਼ੁਰੂ ਹੋਵੇਗੀ। ਹਾੜੀ ਦੇ ਸੀਜ਼ਨ ਦੌਰਾਨ ਲਗਭਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣ ਦੀ ਉਮੀਦ ਹੈ।

ਪੰਜਾਬ ਨੂੰ ਰਾਜਸਥਾਨ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਤੋਂ ਰੇਲ ਗੱਡੀਆਂ ਰਾਹੀਂ ਯੂਰੀਆ ਦੀ ਸਪਲਾਈ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਕੁੱਝ ਰੇਲ ਮਾਰਗਾਂ ਨੂੰ ਠੱਪ ਕਰ ਦਿੱਤਾ ਹੈ ਜਿਸ ਕਾਰਨ ਰੇਲਵੇ ਨੇ ਪੰਜਾਬ ਵਿੱਚ ਮਾਲ ਰੇਲ ਗੱਡੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਜੇਪੀ ਨੱਢਾ ਨੂੰ ਚਿੱਠੀ ਲਿਖੀ ਹੈ ਕਿ ਜੇ ਗੱਡੀਆਂ ਨਾ ਚੱਲੀਆਂ ਤਾਂ ਪੰਜਾਬ ਵਿੱਚ ਹਰ ਪੱਖੋਂ ਨੁਕਸਾਨ ਹੋਵੇਗਾ।  

Click to comment

Leave a Reply

Your email address will not be published. Required fields are marked *

Most Popular

To Top