ਪੰਜਾਬ ‘ਚ ਮੀਂਹ ਦਾ ਸਿਲਸਿਲਾ ਜਾਰੀ, ਆਉਣ ਵਾਲੇ ਦਿਨਾਂ ’ਚ ਵੀ ਪਵੇਗਾ ਭਾਰੀ ਮੀਂਹ

 ਪੰਜਾਬ ‘ਚ ਮੀਂਹ ਦਾ ਸਿਲਸਿਲਾ ਜਾਰੀ, ਆਉਣ ਵਾਲੇ ਦਿਨਾਂ ’ਚ ਵੀ ਪਵੇਗਾ ਭਾਰੀ ਮੀਂਹ

ਪੰਜਾਬ ਦੇ ਮੌਸਮ ਦੇ ਮਿਜਾਜ਼ ਕੁਝ ਦਿਨਾਂ ਤੋਂ ਬਦਲ ਗਏ ਹਨ। ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੇ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਮੋਹਾਲੀ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਹਰਿਆਣਾ ਦੇ ਪੰਚਕੂਲਾ ਵਿੱਚ ਵੀ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ ਹੈ। ਪੰਜਾਬ ਦੇ ਰੂਪਨਗਰ, ਸੰਗਰੂਰ, ਬਰਨਾਲਾ ਅਤੇ ਪਟਿਆਲਾ ਵਿੱਚ ਵੀ ਭਾਰੀ ਮੀਂਹ ਪਿਆ ਹੈ ਜਿਸ ਨਾਲ ਠੰਡ ਮਹਿਸੂਸ ਹੋਣ ਲੱਗ ਗਈ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਇਸੇ ਤਰ੍ਹਾਂ ਜਾਰੀ ਰਹੇਗਾ। ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸ਼ਹਿਰ ਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਲੀ ਪੰਜਾਬ ਦੇ 16 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹਨਾਂ ਥਾਵਾਂ ਤੇ ਬਿਜਲੀ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਹਲਕੀ ਬਾਰਿਸ਼ ਵੀ ਜਾਰੀ ਰਹੇਗੀ। ਮੌਸਮ ਵਿਭਾਗ, ਚੰਡੀਗੜ੍ਹ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਮਾਝੇ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਦੋਆਬਾ ਵਿੱਚ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਾਲਵਾ ਜ਼ਿਲ੍ਹੇ ਐਸ.ਏ.ਐਸ. ਨਗਰ ਸਨ।

ਓਧਰ ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਮੋਹਾਲੀ ਅਤੇ ਚੰਡੀਗੜ੍ਹ ਨਾਲ ਲੱਗਦੇ ਹਰਿਆਣਾ ਦੇ ਪੰਚਕੂਲਾ ‘ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਗੁਰੂਗ੍ਰਾਮ, ਹਿਸਾਰ, ਕਰਨਾਲ, ਨਾਰਨੌਲ, ਰੋਹਤਕ, ਕੁਰੂਕਸ਼ੇਤਰ ਅਤੇ ਸੋਨੀਪਤ ਸਮੇਤ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ।

 

Leave a Reply

Your email address will not be published.