Punjab

ਪੰਜਾਬ ’ਚ ਮੁੜ ਤੋਂ ਲਗੇਗਾ ਕਰਫਿਊ, ਸਰਕਾਰ ਨੇ ਕਰਤਾ ਐਲਾਨ

ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਦੇਖ ਪੰਜਾਬ ਵਿੱਚ ਮੁੜ ਤੋਂ ਸਖ਼ਤੀ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ ਜਿਹਨਾਂ ਮੁਤਾਬਕ ਹੁਣ ਮਾਸਕ ਨਾ ਪਾਉਣ ਵਾਲਿਆਂ ਤੇ ਵੀ ਸਖ਼ਤੀ ਕੀਤੀ ਗਈ ਹੈ।

ਮਾਸਕ ਨਾ ਪਾਉਣ ਵਾਲਿਆਂ ਨੂੰ ਹੁਣ 500 ਦੀ ਬਜਾਏ 1000 ਰੁਪਏ ਜ਼ੁਰਮਾਨਾ ਦੇਣਾ ਪਵੇਗਾ। ਪੰਜਾਬ ਵਿੱਚ 1 ਦਸੰਬਰ ਤੋਂ ਨਾਈਟ ਕਰਫਿਊ ਜਾਰੀ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ ਕਈ ਹੋਰ ਪਾਬੰਦੀਆਂ ਲਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

1 ਦਸੰਬਰ ਤੋਂ ਰਾਤ 10 ਵਜੇਂ ਤੋਂ ਸਵੇਰ 5 ਵਜੇ ਤੱਕ ਰਹੇਗਾ ਨਾਈਟ ਕਰਫਿਊ।

ਰੈਸਟੋਰੈਂਟ, ਮੈਰਿਜ ਪੈਲਸ ਆਦਿ ਨੂੰ ਵੀ 9:30 ਵਜੇ ਤੱਕ ਬੰਦ ਕਰਨ ਦੇ ਹੁਕਮ ਹਨ।

15 ਦਸੰਬਰ ਨੂੰ ਮੁੜ ਰਿਵਿਊ ਕੀਤਾ ਜਾਏਗਾ ਤੇ ਸਥਿਤੀ ਮੁਤਾਬਕ ਅਗਲੇ ਆਦੇਸ਼ ਜਾਰੀ ਕੀਤੇ ਜਾਣਗੇ।

ਪੰਜਾਬ ਵਿੱਚ ਇਲਾਜ ਲਈ ਦਿੱਲੀ ਤੋਂ ਆਏ ਮਰੀਜ਼ਾਂ ਦੇ ਪ੍ਰਵਾਹ ਨੂੰ ਵੇਖਦਿਆਂ ਰਾਜ ਦੇ ਨਿੱਜੀ ਹਸਪਤਾਲਾਂ ਵਿੱਚ ਬੈਡ ਦੀ ਉਪਲਬਧਤਾ ਦੀ ਸਮੀਖਿਆ ਦਾ ਵੀ ਫੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਬੰਧਤ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਹੈ ਤਾਂ ਜੋ ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ ਦੀ ਦੇਖਭਾਲ ਲਈ ਉਤਸ਼ਾਹਤ ਕੀਤਾ ਜਾ ਸਕੇ।

Click to comment

Leave a Reply

Your email address will not be published. Required fields are marked *

Most Popular

To Top