News

ਪੰਜਾਬ ’ਚ ਮੁੱਕਿਆ ਕੋਰੋਨਾ ਵੈਕਸੀਨ ਦਾ ਸਟਾਕ, ਕੈਪਟਨ ਨੇ ਕੇਂਦਰ ਨੂੰ ਕੀਤੀ ਵੈਕਸੀਨ ਭੇਜਣ ਦੀ ਅਪੀਲ

ਪੰਜਾਬ ਵਿੱਚ ਵੀ ਕੋਰੋਨਾ ਟੀਕਾਕਰਨ ਮੁਹਿੰਮ ਜਾਰੀ ਹੈ। ਸੂਬੇ ਵਿੱਚ ਕੋਵੀਸ਼ਿਲਡ ਟੀਕਿਆਂ ਦਾ ਸਟਾਕ ਮੁੱਕ ਚੁੱਕਾ ਹੈ। ਕੋਵੋਕਸਿਨ ਵੀ ਸਿਰਫ 112821 ਖੁਰਾਕਾਂ ਰਹਿ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਹੋਰ ਟੀਕੇ ਸਪਲਾਈ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਯਤਨ ਪਹਿਲ ਦੀਆਂ ਸ਼੍ਰੇਣੀਆਂ ਨੂੰ ਕਵਰ ਕਰਨ ਤੇ ਕੇਂਦ੍ਰਿਤ ਰਹਿਣਗੇ। ਸਰਕਾਰ ਨੇ ਦੋ ਮਹੀਨਿਆਂ ਵਿੱਚ ਸਾਰੇ ਯੋਗ ਟੀਕਿਆਂ ਨੂੰ ਟੀਕਾਕਰਨ ਦਾ ਟੀਚਾ ਮਿੱਥਿਆ ਹੈ, ਜਿਸ ਤੋਂ ਬਾਅਦ ਤਹਿਸੀਲ ਮੁਤਾਬਕ ਦੂਜੀ ਟੀਕਾ ਖੁਰਾਕ ਦਿੱਤੀ ਜਾਵੇਗੀ।

Covid-19 vaccine mixing: the good, the bad and the uncertain

ਵਰਤਮਾਨ ਵਿੱਚ ਪੰਜਾਬ ਦੀ ਯੋਗ ਆਬਾਦੀ ਦਾ 4.8% ਪੂਰੀ ਤਰ੍ਹਾਂ ਟੀਕਾ ਲਾਇਆ ਜਾ ਚੁੱਕਾ ਹੈ। ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1965 ਸਰਕਾਰੀ ਅਤੇ 296 ਪ੍ਰਾਈਵੇਟ ਟੀਕਾਕਰਨ ਕੇਂਦਰ ਸਥਾਪਤ ਕੀਤੇ ਹਨ।

ਇਹਨਾਂ ਕੇਂਦਰਾਂ ਵਿੱਚ ਪ੍ਰਤੀ ਦਿਨ ਵਿਚ 2,75,675 ਲੋਕਾਂ ਨੂੰ ਟੀਕਾ ਲਗਾਉਣ ਦੀ ਸਮਰੱਥਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਨੇ ਹੁਣ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਵਾਉਣ ਦਾ ਟੀਚਾ ਮਿੱਥਿਆ ਹੈ।

ਇਸ ਤਹਿਤ ਸੂਬੇ ਵਿੱਚ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਹਿ-ਰੋਗਾਂ ਵਾਲੀ ਸ਼ਰਤ ਹਟਾਉਣ ਤੋਂ ਬਾਅਦ ਸਾਰੇ ਜ਼ਿਲਿਆਂ ਵਿੱਚੋਂ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

Click to comment

Leave a Reply

Your email address will not be published.

Most Popular

To Top