News

ਪੰਜਾਬ ’ਚ ਮੌਸਮ ਸਬੰਧੀ ਮਹਿਕਮੇ ਨੇ ਜਾਰੀ ਕੀਤੀ ਭਵਿੱਖਬਾਣੀ, ਇੰਨੀ ਤਰੀਕ ਨੂੰ ਹੋ ਸਕਦੀ ਹੈ ਬਾਰਿਸ਼

ਗਰਮੀ ਦੀ ਰੁੱਤ ਜਾ ਚੁੱਕੀ ਹੈ ਤੇ ਪੂਰੇ ਭਾਰਤ ਵਿੱਚ ਠੰਡ ਦਾ ਮੌਸਮ ਦਸਤਕ ਦੇ ਚੁੱਕਾ ਹੈ। ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ‘ਚ ਪਾਰਾ ਕਾਫੀ ਹੇਠਾਂ ਡਿਗ ਰਿਹਾ ਹੈ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ‘ਚ ਰਾਤ ਅਤੇ ਦਿਨ ਦੇ ਪਾਰੇ ‘ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ 15-16 ਨਵੰਬਰ ਤੱਕ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਸ਼ ਹੋ ਸਕਦੀ ਹੈ ਅਤੇ ਕਈ ਇਲਾਕਿਆਂ ‘ਚ ਬੱਦਲਵਾਈ ਵੀ ਹੋ ਸਕਦੀ ਹੈ, ਜਿਸ ਨਾਲ ਪਾਰਾ ਹੇਠਾਂ ਡਿਗੇਗਾ।

ਮਹਿਕਮੇ ਦਾ ਕਹਿਣਾ ਹੈ ਕਿ ਬੀਤੇ ਸਾਲਾਂ ਨਾਲੋਂ ਇਸ ਸਾਲ ਠੰਡ ਦਾ ਅਗਾਜ਼ ਥੋੜ੍ਹਾ ਜਲਦੀ ਹੋ ਗਿਆ ਹੈ। ਮੌਸਮ ਮਹਿਕਮੇ ਦੀ ਸਹਾਇਕ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਦੱਸਿਆ ਕਿ ਦੀਵਾਲੀ ਦੇ ਸੀਜ਼ਨ ਕਰਕੇ ਪ੍ਰਦੂਸ਼ਣ ਦੀ ਮਾਤਰਾ ਵੀ ਕਾਫੀ ਵੱਧ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਾਲ ਦੀਵਾਲੀ ਗਰੀਨ ਮਨਾਉਣ ਤਾਂ ਜੋ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਮੁਕਤ ਰੱਖਿਆ ਜਾ ਸਕੇ।

ਉਹਨਾਂ ਦਸਿਆ ਕਿ ਦੀਵਾਲੀ ਦੇ ਤਿਉਹਾਰ ਤੋਂ ਬਾਅਦ ਬਾਰਿਸ਼ ਦੀ ਸੰਭਾਵਨਾ ਹੈ। ਕਿਸਾਨਾਂ ਲਈ ਕਣਕ ਬੀਜਣ ਦਾ ਇਹ ਢੁੱਕਵਾਂ ਸਮਾਂ ਹੈ ਅਤੇ ਇਸ ਬਾਰਿਸ਼ ਨਾਲ ਕਿਸਾਨਾਂ ਨੂੰ ਵੀ ਕਾਫ਼ੀ ਮਦਦ ਮਿਲੇਗੀ।

Click to comment

Leave a Reply

Your email address will not be published. Required fields are marked *

Most Popular

To Top