News

ਪੰਜਾਬ ‘ਚ ਰਿਲਾਇੰਸ ਜੀਓ ਦੇ ਟਾਵਰ ਕੀਤੇ ਬੰਦ 200 ਤੋਂ ਵੱਧ ਟਾਵਰਾਂ ਨੂੰ ਲੱਗੇ ਤਾਲੇ

 ਪੰਜਾਬ ਵਿੱਚ ਲੋਕਾਂ ਵੱਲੋਂ ਜੀਓ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਜਾ ਰਿਹਾ ਹੈ। ਤਾਜ਼ਾ ਰਿਪੋਰਟ ਮੁਤਾਬਕ ਪੰਜਾਬ ਵਿੱਚ ਤਿੰਨ ਦਿਨਾਂ ਵਿੱਚ ਹੀ ਰਿਲਾਇੰਸ ਜੀਓ ਦੇ 200 ਮੋਬਾਈਲ ਟਾਵਰ ਬੰਦ ਹੋ ਗਏ ਹਨ। ਇਸ ਕਰ ਕੇ ਜੀਓ ਦਾ ਨੈਟਵਰਕ ਠੱਪ ਹੋ ਗਿਆ ਹੈ। ਲੋਕ ਧੜਾਧੜ ਸਿੰਮ ਪੋਰਟ ਕਰਵਾ ਰਹੇ ਹਨ।

ਉੱਥੇ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਰਿਲਾਇੰਸ ਜੀਓ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ ਤੇ ਟਾਵਰਾਂ ਦੇ ਨੁਕਸਾਨ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ ਹੈ। ਰਿਲਾਇੰਸ ਨੇ ਆਨਲਾਈਨ ਪੜ੍ਹਾਈ ਦਾ ਹਵਾਲਾ ਦੇ ਕੇ ਟਾਵਰਾਂ ਦੀ ਤਾਲਾਬੰਦੀ ਰੋਕਣ ਲਈ ਕਿਹਾ ਸੀ।

ਪੰਜਾਬ ਵਿੱਚ ਤਾਂ ਹੁਣ ਪੰਚਾਇਤ ਨੇ ਵੀ ਟਾਵਰਾਂ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਰਿਲਾਇੰਸ ਜੀਓ ਵੱਲੋਂ ਲਿਖੇ ਪੱਤਰ ਅਨੁਸਾਰ ਮੋਬਾਈਲ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਮਗਰੋਂ ਪੰਜਾਬ ਵਿੱਚ ਛੇ ਖ਼ਿੱਤਿਆਂ ’ਚ ਜੀਓ ਕੰਪਨੀ ਦੇ ਲੱਖਾਂ ਕੁਨੈਕਸ਼ਨ ਪ੍ਰਭਾਵਿਤ ਹੋ ਗਏ ਹਨ, ਜਿਨ੍ਹਾਂ ਵਿੱਚ ਬਠਿੰਡਾ, ਜਗਰਾਉਂ, ਸਮਰਾਲਾ, ਬਲਾਚੌਰ, ਸੁਨਾਮ ਤੇ ਮੋਗਾ ਖ਼ਿੱਤੇ ਸ਼ਾਮਲ ਹਨ।

ਪਤਾ ਲੱਗਾ ਹੈ ਕਿ ਤਿੰਨ ਦਿਨਾਂ ਵਿੱਚ ਹੀ 200 ਟਾਵਰ ਪੂਰਨ ਰੂਪ ਵਿੱਚ ਪ੍ਰਭਾਵਿਤ ਹੋਏ ਹਨ। ਪੰਜਾਬ ਵਿੱਚ ਜੀਓ ਕੰਪਨੀ ਦੇ 1.40 ਕਰੋੜ ਕੁਨੈਕਸ਼ਨ ਹਨ ਤੇ 4ਜੀ ਦੀ ਹਾਈ ਸਪੀਡ ਕੁਨੈਕਟੇਵਿਟੀ ਹੈ। ਪੰਜਾਬ ਵਿੱਚ ਰਿਲਾਇੰਸ ਜੀਓ ਦੇ ਕਰੀਬ 9 ਹਜ਼ਾਰ ਟਾਵਰ ਹਨ ਤੇ ਕਰੀਬ 250 ਰਿਲਾਇੰਸ ਦਫ਼ਤਰ ਹਨ।

ਇਸ ਤੋਂ ਇਲਾਵਾ 300 ਪ੍ਰਮੁੱਖ ਥਾਵਾਂ ਹਨ। ਸਤੰਬਰ ਮਹੀਨੇ ਤੋਂ ਜੀਓ ਦਫ਼ਤਰਾਂ ਨੂੰ ਬੰਦ ਕਰਨ ਲਈ ਕਿਸਾਨਾਂ ਨੇ ਮੁਹਿੰਮ ਵਿੱਢ ਦਿੱਤੀ ਸੀ। ਦਸ ਦਈਏ ਕਿ ਜਲੰਧਰ ਤੇ ਲੁਧਿਆਣਾ ਵਿੱਚ 11-11 ਟਾਵਰ ਬੰਦ ਕੀਤੇ ਗਏ ਹਨ। ਕਿਸਾਨ ਜੱਥੇਬੰਦੀਆਂ ਵੱਲੋਂ ਰੋਜ਼ਾਨਾ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ। ਮੁਕਤਸਰ ਦੇ ਗਿੱਦੜਬਾਹਾ, ਮਲੋਟ ਤੇ ਮੁਕਤਸਰ ’ਚ ਟਾਵਰਾਂ ਦੇ ਕੁਨੈਕਸ਼ਨ ਕੱਟੇ ਗਏ ਹਨ। 

Click to comment

Leave a Reply

Your email address will not be published.

Most Popular

To Top