News

ਪੰਜਾਬ ’ਚ ਰੁਕਿਆ ਜਾਨਲੇਵਾ ਕੋਰੋਨਾ ਦਾ ਕਹਿਰ, ਨਹੀਂ ਹੋਈ ਕੋਈ ਮੌਤ

ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਖਤਰਾ ਘਟ ਗਿਆ ਹੈ। ਲਗਭਗ 56 ਦਿਨਾਂ ਬਾਅਦ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ। ਇਸ ਤੋਂ ਪਹਿਲਾਂ 2 ਜਨਵਰੀ ਨੂੰ ਕੋਰੋਨਾ ਨਾਲ 3 ਮੌਤਾਂ ਹੋਈਆਂ ਹਨ। ਪੰਜਾਬ ਵਿੱਚ 2 ਜਨਵਰੀ ਤੋਂ 26 ਫਰਵਰੀ ਤੱਕ ਕੋਰੋਨਾ ਨਾਲ 1057 ਲੋਕਾਂ ਦੀ ਮੌਤ ਹੋਈ ਹੈ। 96 ਮਰੀਜ਼ ਲਾਈਫ ਸੇਵਿੰਗ ਸਪੋਰਟ ਤੇ ਇਲਾਜ ਕਰਵਾ ਰਹੇ ਹਨ।

Punjab Covid status: R-value up, but low positivity holds out hope:  Ludhiana news

ਇਹਨਾਂ ਵਿਚੋਂ 68 ਆਕਸੀਜਨ ਸਪੋਰਟ ਤੇ ਹਨ। ਇਸ ਤੋਂ ਇਲਾਵਾ 19 ਮਰੀਜ਼ ਅਜੇ ਵੀ ਆਈਸੀਯੂ ਵਿੱਚ ਹਨ ਅਤੇ 9 ਮਰੀਜ਼ ਵੀ ਵੈਂਟੀਲੇਟਰ ਤੇ ਹਨ। ਜਲੰਧਰ, ਪਠਾਨਕੋਟ, ਹੁਸ਼ਿਆਰਪੁਰ ਤੇ ਮੋਹਾਲੀ ਹੀ ਅਜਿਹੇ ਜ਼ਿਲ੍ਹੇ ਹਨ ਜਿੱਥੇ 10 ਤੋਂ ਵੱਧ ਮਰੀਜ਼ ਹਨ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮਰੀਜ਼ਾਂ ਦੀ ਗਿਣਤੀ 10 ਤੋਂ ਘੱਟ ਹੈ।

ਸ਼ਨੀਵਾਰ ਨੂੰ ਗੁਰਦਾਸਪੁਰ, ਮਲੇਰਕੋਟਲਾ, ਮਾਨਸਾ ਤੇ ਸੰਗਰੂਰ ਵਿੱਚ ਇੱਕ ਵੀ ਮਰੀਜ਼ ਨਹੀਂ ਮਿਲਿਆ। ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ ‘ਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 10 ਹਜ਼ਾਰ 273 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 243 ਲੋਕਾਂ ਦੀ ਮੌਤ ਹੋਈ ਹੈ।

Click to comment

Leave a Reply

Your email address will not be published.

Most Popular

To Top