News

ਪੰਜਾਬੀ ਅਖ਼ਬਾਰ ਦੇ ਲਾਪਤਾ ਪੱਤਰਕਾਰ ਦੀ ਝੀਲ ’ਚੋਂ ਮਿਲੀ ਲਾਸ਼

ਪੰਜਾਬੀ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਦੀ 48 ਘੰਟਿਆਂ ਬਾਅਦ ਲਾਸ਼ ਐਨਐਫਐਲ ਦੀਆਂ ਝੀਲਾਂ ਤੋਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕੋਲੋ ਇਕ ਖੁਦਕੁਸ਼ੀ ਨੋਟ ਵੀ ਮਿਲਿਆ ਹੈ ਜਿਸ ਵਿੱਚ ਉਸ ਨੇ ਪੰਜਾਬ ਪੁਲਿਸ ਦੇ ਇਕ ਏਐਸਆਈ ਤੇ ਉਸ ਦੇ ਪਰਿਵਾਰ ਨੂੰ ਅਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।

PunjabKesari

ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਦਸਿਆ ਕਿ ਖੁਦਕੁਸ਼ੀ ਨੋਟ ਦੇ ਆਧਾਰ ਤੇ ਕਥਿਤ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਅਖ਼ਬਾਰ ਦਾ ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਸ਼ਨੀਵਾਰ ਬਾਅਦ ਦੁਪਹਿਰ ਗੋਨਿਆਣਾ ਰੋਡ ਤੋਂ ਲਾਪਤਾ ਹੋ ਗਿਆ ਸੀ ਜਿਸ ਦਾ ਮੋਟਰਸਾਈਕਲ ਗੋਨਿਆਣਾ ਰੋਡ ਤੋਂ ਬਰਾਮਦ ਹੋਇਆ ਸੀ।

ਮ੍ਰਿਤਕ ਦੇ ਸਾਥੀ ਪੱਤਰਕਾਰ ਅੰਮ੍ਰਿਤਪਾਲ ਸਿੰਘ ਵਾਸੀ ਸ਼ਾਤ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦਸਿਆ ਕਿ 17 ਅਪ੍ਰੈਲ ਨੂੰ ਉਹ ਦੋਵੇਂ ਦਫ਼ਤਰ ਵਿੱਚ ਕੰਮ ਕਰ ਰਹੇ ਸਨ। ਇਸ ਤੋਂ ਬਾਅਦ ਉਹ ਗੋਨਿਆਣਾ ਰੋਡ ’ਤੇ ਇਕ ਜ਼ਰੂਰੀ ਕੰਮ ਲਈ ਚਲਾ ਗਿਆ, ਜਿੱਥੇ ਉਸ ਦਾ ਇਕ ਮਾਮੂਲੀ ਐਕਸੀਡੈਂਟ ਹੋ ਗਿਆ, ਜਿਸ ਦੌਰਾਨ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਸਨ।

ਇਸ ਤੋਂ ਬਾਅਦ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਮ੍ਰਿਤਕ ਉੱਥੇ ਮੌਜੂਦ ਨਹੀਂ ਸੀ, ਜਦੋਂਕਿ ਮੋਟਰਸਾਈਕਲ ਖੜ੍ਹਾ ਸੀ। ਪੁਲਿਸ ਨੇ ਅਪਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਉਹਨਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਉਹਨਾਂ ਨੂੰ ਇਕ ਵਿਅਕਤੀ ਦੀ ਲਾਸ਼ ਝੀਲ ਤੋਂ ਬਰਾਮਦ ਹੋਈ ਸੀ ਜਿਸ ਦੀ ਸਨਾਖ਼ਤ ਉਹਨਾਂ ਵੱਲੋਂ ਕੰਵਲਜੀਤ ਸਿੰਘ ਸਿੱਧੂ ਵਜੋਂ ਕੀਤੀ ਗਈ। ਪੱਤਰਕਾਰ ਦੀ ਲਾਸ਼ ਝੀਲ ਚੋਂ ਬਾਹਰ ਕੱਢੀ ਗਈ ਤੇ ਉਸ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।

Click to comment

Leave a Reply

Your email address will not be published. Required fields are marked *

Most Popular

To Top