News

ਪੰਜਾਬ ’ਚ ਲੋਕ 8 ਵਜੇ ਤੋਂ ਬਾਅਦ ਨਹੀਂ ਨਿਕਲ ਸਕਣਗੇ ਘਰੋਂ ਬਾਹਰ

ਦੇਸ਼ ਵਿੱਚ ਹਰ ਦਿਨ ਕੋਰੋਨਾ ਦੇ ਨਵੇਂ ਕੇਸ ਰਿਕਾਰਡ ਕਾਇਮ ਕਰ ਰਹੀ ਹੈ। ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 2,73,810 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਦੇਸ਼ ਵਿੱਚ ਹੁਣ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1.50 ਕਰੋੜ ਤੋਂ ਪਾਰ ਹੋ ਗਈ ਹੈ। ਮੁਹਾਲੀ ਵਿੱਚ ਬੁੱਧਵਾਰ ਨੂੰ ਮੁਕੰਮਲ ਲਾਕਡਾਊਨ ਰਹੇਗਾ। ਇਹ ਲਾਕਡਾਊਨ ਰਾਮ ਨੌਮੀ ਕਰ ਕੇ ਲਾਇਆ ਗਿਆ ਹੈ।

UK businesses plead for help after latest England lockdown | Hindustan Times

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਚੰਡੀਗੜ੍ਹ ਯੂਟੀ ਦੇ ਸਲਾਹਕਾਰ ਨੇ ਮੁਹਾਲੀ ਵਿੱਚ ਲਾਕਡਾਊਨ ਲਾਉਣ ਦੀ ਅਪੀਲ ਕੀਤੀ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲਾਕਡਾਊਨ ਲਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਵੀ ਲਾਕਡਾਉਨ ਦਾ ਫੈਸਲਾ ਕੀਤਾ ਹੈ। ਦੇਸ਼ ਵਿੱਚ ਕੋਰੋਨਾ ਦੇ ਫੈਲਣ ਤੋਂ ਬਾਅਦ ਹੁਣ ਅਮਰੀਕਾ ਦੇ ਬ੍ਰਿਟੇਨ ਸਮੇਤ ਵੱਡੇ ਦੇਸ਼ਾਂ ਨੇ ਭਾਰਤ ਪ੍ਰਤੀ ਸਖ਼ਤ ਕਦਮ ਚੁੱਕੇ ਹਨ।

ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਹਾਲਾਤ ਹੋਰ ਵੀ ਬਦਤਰ ਹੁੰਦੇ ਜਾ ਰਹੇ ਹਨ। ਬ੍ਰਿਟੇਨ ਦੇ ਭਾਰਤ ਨੂੰ ਉਹਨਾਂ ਦੇਸ਼ਾਂ ਦੀ ਰੈੱਡ ਲਿਸਟ ਵਿੱਚ ਪਾ ਦਿੱਤਾ ਹੈ, ਜਿਸ ਤਹਿਤ ਗੈਰ-ਬ੍ਰਿਟੇਨ ਅਤੇ ਆਇਰਿਸ਼ ਨਾਗਰਿਕਾਂ ਨੂੰ ਭਾਰਤ ਤੋਂ ਬ੍ਰਿਟੇਨ ਜਾਣ ਤੇ ਪਾਬੰਦੀ ਰਹੇਗੀ। ਉੱਥੇ ਹੀ ਕੇਂਦਰ ਸਰਕਾਰ ਨੇ ਕਈ ਸੂਬਿਆਂ ਵਿੱਚ ਲਾਕਡਾਊਨ ਤੇ ਕਰਫਿਊ ਲਾ ਦਿੱਤੇ ਹਨ।

ਦਿੱਲੀ ਵਿੱਚ ਵੀ ਬੀਤੀ ਰਾਤ ਤੋਂ ਤਾਲਾਬੰਦੀ ਸ਼ੁਰੂ ਹੋ ਗਈ ਹੈ। ਇਸ ਸਮੇਂ ਸਿਰਫ਼ ਜ਼ਰੂਰੀ ਸੇਵਾਵਾਂ ਜਾਰੀ ਹਨ। ਇਸ ਦੇ ਨਾਲ ਹੀ ਦਿੱਲੀ ਮੈਟਰੋ ਨੇ ਸਮਾਜਿਕ ਦੂਰੀਆਂ ਲਈ ਕਈ ਸਟੇਸ਼ਨਾਂ ਤੇ ਐਂਟਰੀ ਗੇਟ ਬੰਦ ਕਰ ਦਿੱਤੇ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੇ ਇੱਕ ਵਾਰ ਫਿਰ ਪ੍ਰਵਾਸੀ ਮਜ਼ਦੂਰਾਂ ਲਈ ਸੰਕਟ ਪੈਦਾ ਕਰ ਦਿੱਤਾ ਹੈ।

ਸੋਮਵਾਰ ਨੂੰ ਜਿਵੇਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿੱਚ ਇੱਕ ਹਫ਼ਤੇ ਦੇ ਲੌਕਡਾਊਨ ਦਾ ਐਲਾਨ ਕੀਤਾ, ਪ੍ਰਵਾਸੀ ਮਜ਼ਦੂਰਾਂ ਦਾ ਜੱਥਾ ਬੱਸ ਅੱਡੇ ਵੱਲ ਵਧਦਾ ਵੇਖਿਆ ਗਿਆ। ਆਪਣੇ ਘਰ ਨੂੰ ਜਾਣ ਲਈ ਬੱਸ ਲੈਣ ਦੀ ਕੋਸ਼ਿਸ਼ ਕਰਦਿਆਂ ਵੇਖਿਆ ਗਿਆ।

Click to comment

Leave a Reply

Your email address will not be published. Required fields are marked *

Most Popular

To Top