ਪੰਜਾਬ ’ਚ ਵਧਿਆ ਟੋਲ ਟੈਕਸ, ਕਿਸਾਨ ਜਥੇਬੰਦੀਆਂ ਨੇ ਮੋਰਚਾ ਖੋਲ੍ਹਿਆ
By
Posted on

ਪੰਜਾਬ ਵਿੱਚ ਟੋਲ ਪਲਾਜ਼ਿਆਂ ਦੀਆਂ ਦਰਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਸ ਖਿਲਾਫ਼ ਕਿਸਾਨ ਜੱਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਟੋਲ ਪਲਾਜ਼ਿਆਂ ਤੇ ਧਰਨੇ ਸ਼ੁਰੂ ਕਰ ਦਿੱਤੇ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਜੰਡਿਆਲਾ ਗੁਰੂ ਟੋਲ ਪਲਾਜ਼ਾ ਜਾਮ ਕਰ ਦਿੱਤਾ ਗਿਆ ਤੇ ਟੋਲ ਕੰਪਨੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਜੱਥੇਬੰਦੀ ਨੇ ਮੰਗ ਕੀਤੀ ਕਿ ਕੰਪਨੀਆਂ ਵਧਾਈਆਂ ਗਈਆਂ ਦਰਾਂ ਨੂੰ ਤੁਰੰਤ ਵਾਪਸ ਲੈਣ। ਜੇ ਅਜਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਦੱਸ ਦਈਏ ਕਿ ਕਿਸਾਨ ਸੰਘਰਸ਼ ਮੁਲਤਵੀ ਹੋਣ ਸਮੇਂ ਵੀ ਟੋਲ ਪਲਾਜਿਆਂ ਦੀਆਂ ਦਰਾਂ ਵਧਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਸ ਸਮੇਂ ਕਿਸਾਨ ਜਥੇਬੰਦੀਆਂ ਸੜਕਾਂ ਉਤੇ ਨਿੱਤਰ ਆਈਆਂ ਸਨ ਜਿਸ ਕਾਰਨ ਫੈਸਲਾ ਟਾਲ ਦਿੱਤਾ ਗਿਆ ਸੀ। ਪੰਜਾਬ ਤੇ ਹਰਿਆਣਾ ਵਿਚੋਂ ਕੌਮੀ ਮਾਰਗ ਤੋਂ ਗੁਜ਼ਰਨ ਵਾਲੇ ਲੋਕਾਂ ਨੂੰ ਪਹਿਲਾਂ ਨਾਲੋਂ 10 ਤੋਂ 18 ਫ਼ੀਸਦ ਤੱਕ ਵਾਧੂ ਟੋਲ ਟੈਕਸ ਦੇਣਾ ਪਵੇਗਾ।
