ਪੰਜਾਬ ’ਚ ਵਾਰਦਾਤਾਂ ਕਾਰਨ ਬਣਿਆ ਡਰ ਦਾ ਮਾਹੌਲ, ਅਮਨ ਕਾਨੂੰਨ ਦੀ ਸਥਿਤੀ ਤਹਿਸ ਨਹਿਸ: ਮਜੀਠੀਆ

 ਪੰਜਾਬ ’ਚ ਵਾਰਦਾਤਾਂ ਕਾਰਨ ਬਣਿਆ ਡਰ ਦਾ ਮਾਹੌਲ, ਅਮਨ ਕਾਨੂੰਨ ਦੀ ਸਥਿਤੀ ਤਹਿਸ ਨਹਿਸ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਘੇਰੀ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਸ਼ਰੇਆਮ ਕਤਲ ਤੇ ਹੋਰ ਵਾਰਦਾਤਾਂ ਰੋਜ਼ਾਨਾ ਹੋ ਰਹੀਆਂ ਹਨ ਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਪੁਲਿਸ ਦੀਆਂ ਸਿਫ਼ਤਾਂ ਕਰਦੇ ਨਜ਼ਰ ਆ ਰਹੇ ਹਨ ਤੇ ਪੰਜਾਬ ਪੁਲਿਸ ਨੂੰ ਰਿਸ਼ਵਤਖੋਰ ਦੱਸ ਰਹੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕੀ ਹੈ ਤੇ ਲੋਕ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ।

ਉਹਨਾਂ ਅੱਗੇ ਕਿਹਾ ਕਿ ਗੁਜਰਾਤ ਤੋਂ ਪੰਜਾਬ ਤੱਕ ਆਉਂਦੇ-ਆਉਂਦੇ ਦੇਸ਼ ਦੇ ਕਾਨੂੰਨ ਬਦਲ ਜਾਂਦੇ ਹਨ ਕਿਉਂਕਿ ਜਿੱਥੇ ਸਰਕਾਰ ਵੱਲੋਂ ਜਬਰ ਜਨਾਹ ਦੇ ਕਾਤਲਾਂ ਨੂੰ ਜੇਲ੍ਹ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਪਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਕਿਉਂ ਨਹੀਂ ਛੱਡਿਆ ਜਾ ਰਿਹਾ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਗੈਗਸਟਰ ਸ਼ਰੇਆਮ ਫੋਨ ਕਰਕੇ ਧਮਕੀਆਂ ਦੇ ਰਹੇ ਹਨ। ਮਜੀਠੀਆ ਨੇ ਕਿਹਾ ਕਿ ਗੈਂਗਸਟਰਾਂ ਵੱਲੋਂ ਜਾਣਬੁੱਝ ਕੇ ਪੰਜਾਬ ਵਿੱਚ ਕੀਤੇ ਜਾ ਰਹੇ ਕਤਲਾਂ ਨੂੰ ਸਿੱਖ ਬਨਾਮ ਹਿੰਦੂ ਦਾ ਮਸਲਾ ਬਣਾ ਕੇ ਭਾਈਚਾਰੇ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।

 

Leave a Reply

Your email address will not be published.