News

ਪੰਜਾਬ ’ਚ ਵਾਹਨਾਂ ’ਤੇ ਨਵੀਆਂ ਨੰਬਰ ਪਲੇਟਾਂ ਲਵਾਉਣ ਲਈ ਵਧਿਆ ਸਮਾਂ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਾਹਨ ਮਾਲਕਾਂ ਨੂੰ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਵਾਉਣ ਲਈ ਹੋਰ ਸਮਾਂ ਦਿੱਤਾ ਗਿਆ ਹੈ। ਇਹ ਸਮਾਂ ਇਕ ਮਹੀਨੇ ਲਈ ਹੀ ਹੈ। ਪਿਛਲੇ 8 ਮਹੀਨਿਆਂ ਤੋਂ 13 ਵਾਹਨਾਂ ਤੇ ਇਹ ਨੰਬਰ ਪਲੇਟਾਂ ਲਗਾਈਆਂ ਜਾ ਚੁੱਕੀਆਂ ਹਨ। ਇਸ ਪ੍ਰਕਾਰ 15 ਅਪ੍ਰੈਲ ਤਕ ਦਾ ਸਮਾਂ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਕਿਹਾ ਕਿ ਇਸ ਵੇਲੇ ਸੂਬੇ ਵਿੱਚ 102 ਕੇਂਦਰਾਂ ‘ਤੇ ਐਚ.ਐਸ.ਆਰ.ਪੀ. ਫਿੱਟ ਕੀਤੀਆਂ ਜਾ ਰਹੀਆਂ ਹਨ।

नयी पहल: अब अपनी पुरानी गाड़ी का नंबर नई गाड़ी पर करा सकेंगे पोर्ट

ਇਨਾਂ ਕੇਂਦਰਾਂ ‘ਤੇ ਵਾਹਨ ਮਾਲਕ ਮੋਬਾਈਲ ਐਪਲੀਕੇਸਨ ‘ਐਚਐਸਆਰਪੀ ਪੰਜਾਬ’ ਜਾਂ ਵੈੱਬਸਾਈਟ www.Punjabhsrp.in ਤੋਂ ਆਪਣੀ ਸਹੂਲਤ ਅਨੁਸਾਰ ਆਨਲਾਈਨ ਸਮਾਂ ਲੈ ਕੇ ਅਤੇ ਫ਼ੀਸ ਦੀ ਅਦਾਇਗੀ ਕਰਕੇ ਪਲੇਟਾਂ ਲਗਵਾ ਸਕਦੇ ਹਨ। ਚਾਹਵਾਨ ਪਲੇਟਾਂ ਫਿੱਟ ਕਰਾਉਣ ਦੀ ਤਰੀਕ ਲੈਣ ਲਈ ਹੈਲਪਲਾਈਨ ਨੰਬਰ 7888498859 ਅਤੇ 7888498853 ’ਤੇ ਕਾਲ ਵੀ ਕਰ ਸਕਦੇ ਹਨ।

ਉਹਨਾਂ ਅੱਗੇ ਕਿਹਾ ਕਿ ਵਾਹਨ ਮਾਲਕ ਦੇ ਘਰ ਜਾ ਕੇ ਨਵੀਂ ਨੰਬਰ ਪਲੇਟ ਫਿੱਟ ਕਰਨ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸ ਸਹੂਲਤ ਵਾਸਤੇ 2 ਅਤੇ 3 ਪਹੀਆ ਵਾਹਨ ਮਾਲਕਾਂ ਨੂੰ 100 ਰੁਪਏ ਅਤੇ ਚਾਰ ਤੇ ਇਸ ਤੋਂ ਵੱਧ ਪਹੀਆ ਵਾਹਨ ਮਾਲਕਾਂ ਨੂੰ 150 ਰੁਪਏ ਦੇਣੇ ਪੈਂਦੇ ਹਨ।

ਉੱਥੇ ਹੀ ਰਾਜ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ ਨੇ ਦਸਿਆ ਕਿ ਐਚ.ਆਰ.ਪੀ ਦੀ ਵੀ ਵਰਤੋਂ ਨਾਲ ਗਵਾਚੀਆਂ ਜਾਂ ਚੋਰੀ ਹੋਈਆਂ ਗੱਡੀਆਂ ਨੂੰ ਟਰੈਕ ਕਰਨ ਵਿੱਚ ਹੋਰ ਸੁਧਾਰ ਹੋਇਆ ਹੈ ਕਿਉਂ ਕਿ ਜੇ ਐਚ.ਐਸ.ਆਰ.ਪੀ ਨੂੰ ਫਿਕਸ ਨਹੀਂ ਕੀਤਾ ਗਿਆ ਤਾਂ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਿੰਟ ਕਰਨਾ ਸੰਭਵ ਨਹੀਂ ਹੋਵੇਗਾ। ਐਚਐਸਆਰਪੀ ਫਿਟਮੈਂਟ ਡਾਟਾ ਸਿੱਧੇ ਤੌਰ ਤੇ ਐਨਆਈਸੀ ਦੀ ਵਾਹਨ ਐਪਲੀਕੇਸ਼ਨ ਨਾਲ ਜੋੜ ਦਿੱਤੀ ਗਈ ਹੈ ਜਿਸ ਨਾਲ ਧੋਖਾਧੜੀ/ਗੈਰ-ਕਾਨੂੰਨੀ ਆਰਸੀ ਦੀ ਛਪਾਈ ਨੂੰ ਰੋਕਣ ਵਿੱਚ ਮਦਦ ਮਿਲੇਗੀ।  

Click to comment

Leave a Reply

Your email address will not be published.

Most Popular

To Top