News

ਪੰਜਾਬ ’ਚ ਵੱਡੀ ਹਲਚਲ, ਕੇਜਰੀਵਾਲ ਵੱਲੋਂ ਅੱਜ ਪੰਜਾਬ ਪਹੁੰਚ ਕੀਤਾ ਜਾ ਸਕਦਾ ਹੈ ਮੁੱਖ ਮੰਤਰੀ ਦਾ ਐਲਾਨ

ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਵੇਖ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਹਲਚਲ ਕਰਨੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ ਤਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਅੱਜ 2 ਦਿਨੀਂ ਦੌਰੇ ਲਈ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਵੱਡਾ ਐਲਾਨ ਕਰ ਸਕਦੇ ਹਨ।

Captain Amarinder ruined Punjab in the last four and a half years: Bhagwant  Mann

ਅਰਵਿੰਦ ਕੇਜਰੀਵਾਲ ਪਹਿਲੇ ਦਿਨ ਲੁਧਿਆਣਾ ਵਿੱਚ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਦੂਜੇ ਦਿਨ ਉਹ ਉਤਰਾਖੰਡ ਅਤੇ ਗੋਆ ਦੀ ਤਰਜ਼ ‘ਤੇ ਰੁਜ਼ਗਾਰ ਗਾਰੰਟੀ ਯੋਜਨਾ ਦਾ ਐਲਾਨ ਕਰਨਗੇ। ਇਸ ਦੌਰੇ ਬਾਰੇ ਅਧਿਕਾਰਤ ਜਾਣਕਾਰੀ ਸੰਸਦ ਮੈਂਬਰ ਅਤੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਿੱਤੀ ਹੈ।

ਮਾਨ ਹੁਣ ਤਕ ਪਾਰਟੀ ਵੱਲੋਂ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਣ ਤੋਂ ਨਾਰਾਜ਼ ਹਨ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਐਤਵਾਰ ਨੂੰ ਪੰਜਾਬ ਦੌਰਾ ਹੋਣਾ ਸੀ, ਪਰ ਕਿਸਾਨਾਂ ਦੇ ਭਾਰਤ ਬੰਦ ਤੇ ਮੁੱਖ ਮੰਤਰੀ ਚੰਨੀ ਦੇ ਪੰਜਾਬ ਵਿੱਚ ਮੰਤਰੀ ਮੰਡਲ ਵਿਸਥਾਰ ਕਾਰਨ ਉਹਨਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ।

ਆਮ ਆਦਮੀ ਪਾਰਟੀ ਦੇ ਪੰਜਾਬ ਰਾਜ ਸਹਾਇਕ ਸਕੱਤਰ ਤੇ ਲੁਧਿਆਣਾ ਲੋਕ ਸਭਾ ਦੇ ਇੰਚਾਰਜ ਅਮਨਦੀਪ ਸਿੰਘ ਮੋਹੀ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਲੁਧਿਆਣਾ ਦਾ ਦੌਰਾ ਕਰਨਗੇ। ਇਸ ‘ਚ ਕੋਈ ਰੈਲੀ ਨਹੀਂ ਹੋ ਰਹੀ ਹੈ। ਉਹ ਸਿਰਫ਼ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ ਤੇ 2022 ਦੀਆਂ ਚੋਣਾਂ ਲਈ ਪੰਜਾਬ ਦੇ ਲੋਕਾਂ ਨੂੰ ਗਰੰਟੀ ਦੇਣਗੇ।

Click to comment

Leave a Reply

Your email address will not be published.

Most Popular

To Top