ਚੰਡੀਗੜ੍ਹ: ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਪੱਸ਼ਟ ਕੀਤਾ ਕਿ ਕਰੋਨਾ ਦੇ ਖਤਮ ਹੋਣ ਤੱਕ ਸਕੂਲ ਨਹੀਂ ਖੁੱਲ੍ਹਣਗੇ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਭਵਾਨੀਗੜ ਦੇ ਦਰਜਨਾਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ ਹੈ। ਉਨ੍ਹਾਂ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਜਦੋਂ ਤੱਕ ਕੋਰੋਨਾ ਨੂੰ ਪੂਰੀ ਤਰ੍ਹਾਂ ਬਾਹਰ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਲਈ ਬਹੁਤ ਸਾਰੇ ਟੀਵੀ ਚੈਨਲ ਤੇ ਬੱਚਿਆਂ ਨੂੰ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਹ ਪਿੰਡਾਂ ਦੇ ਵਿਾਕਸ ਕੰਮਾਂ ਦਾ ਜਾਇਜਾ ਲੈਣ ਲਈ ਰੋਜ਼ਾਨਾ ਦੌਰੇ ਕਰ ਰਹੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਵਿਜੇਨ ਇੰਦਰਾ ਸਿੰਗਲਾ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਅਤੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਦਾ ਨਿਰਮਾਣ ਤੋਂ ਇਲਾਵਾ ਪਿੰਡ ਦੇ ਛੱਪੜਾਂ ਦੀ ਸਫਾਈ ਦਾ ਕੰਮ ਤੇਜ਼ੀ ਨਾਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਵੀ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮਿਲ ਸਕਣ।
