ਪੰਜਾਬ ‘ਚ ਸਾਬਕਾ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ‘ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

 ਪੰਜਾਬ ‘ਚ ਸਾਬਕਾ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ‘ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਘਰ ਅੱਜ ਸਵੇਰੇ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਟੀਮ ਦੇ ਅਧਿਕਾਰੀਆਂ ਵੱਲੋਂ ਘਰ ਦਾ ਗੇਟ ਬੰਦ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਦੇ ਨਾਲ-ਨਾਲ ਈਡੀ ਦੀ ਟੀਮ ਵੀ ਪਹੁੰਚੀ ਹੋਈ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਇਨਕਮ ਟੈਕਸ ਦੀ ਟੀਮ ਨੇ ਛਾਪੇਮਾਰੀ ਦੌਰਾਨ ਸਾਬਕਾ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਹਨ ਤਾਂ ਕਿ ਕੋਈ ਅੰਦਰ-ਬਾਹਰ ਨਾ ਜਾ ਸਕੇ।

Leave a Reply

Your email address will not be published.